ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੌਜ ਖਿਲਾਫ਼ ਟਿੱਪਣੀਆਂ: ‘ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ 2000 ਵਰਗ ਕਿਲੋਮੀਟਰ ’ਤੇ ਕਬਜ਼ਾ ਕੀਤਾ’: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਝਾੜ

ਸਰਬਉੱਚ ਕੋਰਟ ਵੱਲੋਂ ਕਾਂਗਰਸ ਆਗੂ ਨੂੰ ਰਾਹਤ; ਲਖਨੳੂ ਕੋਰਟ ਵਿਚ ਚੱਲ ਰਹੇ ਕੇਸ ’ਚ ਕਾਰਵਾਈ ’ਤੇ ਰੋਕ ਲਾਈ
Advertisement

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿ ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹਾ ਕੁਝ ਨਹੀਂ ਕਹਿੰਦੇ। ਹਾਲਾਂਕਿ ਸਰਬਉੱਚ ਕੋਰਟ ਨੇ ਇਸ ਮਾਮਲੇ ਵਿੱਚ ਲਖਨਊ ਦੀ ਇੱਕ ਅਦਾਲਤ ਵਿੱਚ ਗਾਂਧੀ ਵਿਰੁੱਧ ਕਾਰਵਾਈ ’ਤੇ ਰੋਕ ਲਗਾ ਦਿੱਤੀ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ।

ਬੈਂਚ ਨੇ ਕਿਹਾ, ‘‘ਤੁਸੀਂ ਵਿਰੋਧੀ ਧਿਰ ਦੇ ਨੇਤਾ ਹੋ। ਤੁਸੀਂ ਆਪਣੀ ਗੱਲ ਸੰਸਦ ਵਿੱਚ ਕਹੋ, ਤੁਸੀਂ ਸੋਸ਼ਲ ਮੀਡੀਆ ’ਤੇ ਇਹ ਕਿਉਂ ਕਿਹਾ? ਤੁਹਾਨੂੰ ਕਿਵੇਂ ਪਤਾ ਲੱਗਦਾ ਹੈ ਕਿ 2000 ਵਰਗ ਕਿਲੋਮੀਟਰ ਜ਼ਮੀਨ ’ਤੇ ਚੀਨੀਆਂ ਨੇ ਕਬਜ਼ਾ ਕਰ ਲਿਆ ਹੈ, ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹੀ ਗੱਲ ਨਹੀਂ ਕਹਿੰਦੇ।’’ ਅਲਾਹਾਬਾਦ ਹਾਈ ਕੋਰਟ ਨੇ 29 ਮਈ ਨੂੰ ਗਾਂਧੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

Advertisement

ਗਾਂਧੀ ਨੇ ਪਟੀਸ਼ਨ ਵਿਚ ਸੰਮਨ ਦੇ ਹੁਕਮ ਅਤੇ ਸ਼ਿਕਾਇਤ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਇਹ ਕੇਸ ਗਲਤ ਤਰੀਕੇ ਨਾਲ ਦਰਜ ਕੀਤਾ ਗਿਆ ਸੀ। ਇੱਥੋਂ ਦੀ ਇੱਕ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਸ਼ਿਕਾਇਤਕਰਤਾ ਉਦੈ ਸ਼ੰਕਰ ਸ੍ਰੀਵਾਸਤਵ ਨੇ ਦੋਸ਼ ਲਗਾਇਆ ਕਿ ਦਸੰਬਰ 2022 ਵਿਚ ਕੱਢੀ ਯਾਤਰਾ ਦੌਰਾਨ ਗਾਂਧੀ ਨੇ ਚੀਨ ਨਾਲ ਜਾਰੀ ਸਰਹੱਦੀ ਟਕਰਾਅ ਦੇ ਸੰਦਰਭ ਵਿੱਚ ਭਾਰਤੀ ਫੌਜ ਬਾਰੇ ਕਈ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।

Advertisement
Tags :
#FreeSpeechDebateBharatJodoYatraChinaIndiaBorderCourtCaseIndianArmyLokSabhaPoliticalControversyPunjabi NewsPunjabi TribuneRahulGandhiSupremeCourtUttarPradeshਸੁਪਰੀਮ ਕੋਰਟਫੌਜ ਬਾਰੇ ਟਿੱਪਣੀਆਂਭਾਰਤ ਜੋੜੋ ਯਾਤਰਾਰਾਹੁਲ ਗਾਂਧੀ