ਦਿੱਲੀ ’ਚ ਨਵੀਂ ਆਬਕਾਰੀ ਨੀਤੀ ਲਈ ਕਮੇਟੀ ਕਾਇਮ
ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਲਈ ਲੋਕ ਨਿਰਮਾਣ ਮੰਤਰੀ ਪ੍ਰਵੇਸ਼ ਵਰਮਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਹੈ। ਸੂਤਰਾਂ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਦਿੱਲੀ ਵਿੱਚ ਸ਼ਰਾਬ ਦੀਆਂ ਕੀਮਤਾਂ ਗੁਆਂਢੀ ਰਾਜਾਂ ਵਾਂਗ ਹੋਣ। ਸੰਘਣੀ ਆਬਾਦੀ ਵਾਲੇ ਇਲਾਕਿਆਂ ਤੋਂ...
Advertisement
ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਲਈ ਲੋਕ ਨਿਰਮਾਣ ਮੰਤਰੀ ਪ੍ਰਵੇਸ਼ ਵਰਮਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਹੈ। ਸੂਤਰਾਂ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਦਿੱਲੀ ਵਿੱਚ ਸ਼ਰਾਬ ਦੀਆਂ ਕੀਮਤਾਂ ਗੁਆਂਢੀ ਰਾਜਾਂ ਵਾਂਗ ਹੋਣ। ਸੰਘਣੀ ਆਬਾਦੀ ਵਾਲੇ ਇਲਾਕਿਆਂ ਤੋਂ ਸ਼ਰਾਬ ਦੀਆਂ ਦੁਕਾਨਾਂ ਹਟਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਕਤ ਕਮੇਟੀ ਵਿੱਚ ਪ੍ਰਵੇਸ਼ ਵਰਮਾ ਤੋਂ ਇਲਾਵਾ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ, ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਅਤੇ ਆਬਕਾਰੀ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਹਨ। ਅਗਲੀ ਮੀਟਿੰਗ ਵਿੱਚ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਜਾਵੇਗੀ। ਦਿੱਲੀ ਸਰਕਾਰ ਨੇ ਪੁਰਾਣੀ ਆਬਕਾਰੀ ਨੀਤੀ ਨੂੰ 2025-26 ਲਈ ਵਧਾ ਕੇ 31 ਮਾਰਚ ਤੱਕ ਲਾਗੂ ਕਰ ਦਿੱਤਾ ਹੈ।
Advertisement
Advertisement
×