ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਅਪਰੈਲ
ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਰਾਜਧਾਨੀ ਵਿੱਚ ਆਟੋ ਰਿਕਸ਼ਾ ਤੇ ਟੈਕਸੀ ਦੇ ਕਿਰਾਏ ਦੀ ਸਮੀਖਿਆ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਭਰ ਵਿੱਚ ਈਂਧਨ ਤੇ ਸੀਐੱਨਜੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ, ਜਿਸ ਕਾਰਨ ਇਨ੍ਹਾਂ ਵਾਹਨਾਂ ਦੇ ਡਰਾਈਵਰਾਂ ਅਤੇ ਮਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਸਰਕਾਰ ਨੇ ਕਿਰਾਇਆ ਸੋਧ ਕਮੇਟੀ ਦਾ ਗਠਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੁੱਦੇ ’ਤੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵੀ ਮੰਗਲਵਾਰ ਨੂੰ ਵੱਖ-ਵੱਖ ਆਟੋ ਅਤੇ ਟੈਕਸੀ ਯੂਨੀਅਨਾਂ ਨਾਲ ਮੀਟਿੰਗ ਕੀਤੀ। ਮੋਟਰ ਵਾਹਨ ਐਕਟ, 1988 ਦੀ ਧਾਰਾ 67(1) ਦੇ ਤਹਿਤ ਸਲਾਹ-ਮਸ਼ਵਰੇ ਤੋਂ ਬਾਅਦ ਕਿਰਾਇਆ ਸੋਧ ਕਮੇਟੀ ਦੇ ਗਠਨ ਨੂੰ ਸੂਚਿਤ ਕੀਤਾ ਗਿਆ ਹੈ।