ਧਾਰਮਿਕ ਸਮਾਗਮਾਂ ਲਈ ਕਾਇਮ ਕੀਤੀ ਜਾਵੇਗੀ ਕਮੇਟੀ: ਸਿਰਸਾ

ਧਾਰਮਿਕ ਸਮਾਗਮਾਂ ਲਈ ਕਾਇਮ ਕੀਤੀ ਜਾਵੇਗੀ ਕਮੇਟੀ: ਸਿਰਸਾ

ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ ਬਹਾਦਰ ਦਾ 400 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਲਈ 101 ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਕਮੇਟੀ ਵਿਚ ਦਿੱਲੀ ਸਿੱਖਾਂ ਦੀਆਂ ਪ੍ਰਮੁੱਖ ਸਿੰਘ ਸਭਾਵਾਂ, ਵੱਖ-ਵੱਖ ਸੰਪਰਦਾਵਾਂ, ਸਿੱਖ ਬੁੱਧੀਜੀਵੀਆਂ ਤੇ ਸਿੱਖ ਪ੍ਰਚਾਰਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਕਮੇਟੀ ਹਿੰਦ ਦੀ ਚਾਦਰ ਤੇਗ ਬਹਾਦਰ ਦੇ 400 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਗਤ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਆਈਜੀ ਸਟੇਡੀਅਮ ਵਿਚ ਵੱਡੇ ਸਮਾਗਮ ਕਰਵਾਏ ਜਾਣਗੇ। ਸ੍ਰੀ ਸਿਰਸਾ ਨੇ ਦੱਸਿਆ ਕਿ 400 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਹੋਵੇਗੀ, ਜਿਥੇ 6 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 8 ਨਵੰਬਰ ਨੂੰ ਪਾਏ ਜਾਣਗੇ। ਇਸ ਦਿਨ ਹੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਵਾਸਤੇ ਅਰਦਾਸ ਹੋਵੇਗੀ ਤੇ ਫਿਰ ਇਹ ਯੋਜਨਾਬੱਧ ਤਰੀਕੇ ਨਾਲ ਇਹ ਪ੍ਰੋਗਰਾਮ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਕਮੇਟੀ ਦੇ ਚੇਅਰਮੈਨ ਅਤਵਾਰ ਸਿੰਘ ਹਿੱਤ ਹੋਣਗੇ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਗੁਰਬਾਣੀ ਤੇ ਸੰਦੇਸ਼ ਘਰ ਘਰ ਪਹੁੰਚਾਉਣ ਦਾ ਹਰ ਉਪਰਾਲਾ ਕੀਤਾ ਜਾਵੇਗਾ ਤੇ ਇਸ ਵਾਸਤੇ ਸਿੰਘ ਸਭਾਵਾਂ ਤੇ ਵੱਖ-ਵੱਖ ਸੰਪਰਦਾਵਾਂ ਦੇ ਸਹਿਯੋਗ ਨਾਲ ਕੌਮਾਂਤਰੀ ਪੱਧਰ ’ਤੇ ਸਿੱਖ ਸੰਗਤ ਦਾ ਸਹਿਯੋਗ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All