ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਂਝਾ ਸਿਵਲ ਕੋਡ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਟਿੰਗ ਅੱਜ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਜੁਲਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਸਿਵਲ ਕੋਡ (ਯੂਸੀਸੀ) ਦੇ ਮਾਮਲੇ ’ਤੇ ਸਿੱਖ ਕੌਮ ਦੀ ਆਮ ਰਾਇ ਉਭਾਰਨ ਵਾਸਤੇ ਦੇਸ਼ ਭਰ ਤੋਂ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ 7 ਜੁਲਾਈ ਨੂੰ ਸੱਦੀ ਹੈ। ਇਸ ਬਾਰੇ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਜੁਲਾਈ

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਸਿਵਲ ਕੋਡ (ਯੂਸੀਸੀ) ਦੇ ਮਾਮਲੇ ’ਤੇ ਸਿੱਖ ਕੌਮ ਦੀ ਆਮ ਰਾਇ ਉਭਾਰਨ ਵਾਸਤੇ ਦੇਸ਼ ਭਰ ਤੋਂ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ 7 ਜੁਲਾਈ ਨੂੰ ਸੱਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਨੇ ਦੇਸ਼ ਵਿੱਚ ਸਾਂਝੇ ਸਿਵਲ ਕੋਡ (ਯੂਸੀਸੀ) ਲਾਗੂ ਕਰਨ ਵਾਸਤੇ ਤਜਵੀਜ਼ ਪੇਸ਼ ਕੀਤੀ ਹੈ। ਉਨ੍ਹਾਂ ਦੱਸ‌ਿਆ ਕਿ ਇਸ ਤਜਵੀਜ਼ ’ਤੇ ਦੇਸ਼ ਭਰ ਤੋਂ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ 7 ਜੁਲਾਈ ਨੂੰ ਦੁਪਹਿਰ 12 ਵਜੇ ਕਾਨਫਰੰਸ ਹਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ, ਗੁਰੂ ਗੋਬਿੰਦ ਸਿੰਘ ਭਵਨ, ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਵਿੱਚ ਸੱਦੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਾਸਤੇ ਸਿੱਖ ਬੁੱਧੀਜੀਵੀਆਂ ਨੂੰ ਸੱਦਾ ਪੱਤਰ ਕੁਝ ਦਿਨ ਪਹਿਲਾਂ ਹੀ ਭੇਜ ਦਿੱਤੇ ਗਏ ਸਨ।

Advertisement
Tags :
ਸਾਂਝਾਸਿੱਖਸਿਵਲਕਮੇਟੀਗੁਰਦੁਆਰਾਦਿੱਲੀਪ੍ਰਬੰਧਕਮੀਟਿੰਗਵੱਲੋਂ
Show comments