ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਗਸਤ

ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਕੌਰ ਵੱਲੋਂ ਦਲ ਦੀ ਹੋਰਨਾਂ ਔਰਤਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਤਾੜ ਦੀ ਸ਼ਿਕਾਇਤ ਕੀਤੀ ਗਈ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਦਾ ਖੁਦ ਨੂੰ ਜੱਥੇਦਾਰ ਦੱਸ ਕੇ ਸ੍ਰੀ ਰਾਮ ਜਨਮ ਭੂਮੀ ਅਸਥਾਨ ’ਤੇ ਪੁੱਜਣਾ ਅਤੇ ਉੱਥੇ ਅਜਿਹੇ ਵਿਵਾਦਤ ਬਿਆਨ ਦੇਣਾ ਇਹ ਦਰਸਾਉਂਦਾ ਹੈ ਕਿ ਇਨ੍ਹਾਂ ਦੀ ਮਾਨਸਿਕਤਾ ਕੀ ਹੈ ਇਨ੍ਹਾਂ ਨੇ ਇੰਜ ਕਿਉਂ ਕੀਤਾ ਅਤੇ ਕਿਸ ਦੇ ਇਸ਼ਾਰੇ ‘ਤੇ ਕੀਤਾ ਇਹ ਵੀ ਸੋਚਣ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਿਤੇ ਗਿਆਨੀ ਇਕਬਾਲ ਸਿੰਘ ਸਿੱਖ ਵਿਰੋਧੀ ਤਾਕਤਾਂ ਦੀ ਕਠਪੁਤਲੀ ਬਣ ਕੇ ਤਾਂ ਇੰਜ ਨਹੀਂ ਕਰ ਰਹੇ ਕਿਉਂਕਿ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਨੂੰ ਹਿੰਦੂ ਸਾਬਤ ਕਰਨਾ ਚਾੰਹੁਦੀਆਂ ਹਨ ਪਰ ਅੱਜ ਤੱਕ ਕਾਮਯਾਬ ਨਹੀਂ ਹੋ ਸਕੀਆਂ। ਸ਼ਾਇਦ ਇਸੇ ਲਈ ਹੀ ਉਨ੍ਹਾਂ ਨੇ ਹੁਣ ਗਿਆਨੀ ਇਕਬਾਲ ਸਿੰਘ ਵਰਗੇ ਲੋਕਾਂ ਦਾ ਸਹਾਰਾ ਲੈ ਕੇ ਆਪਣੇ ਮਨਸੂਬੇ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਸਿੱਖ ਪੰਥ ਇਨ੍ਹਾਂ ਦੇ ਮਨਸੂਬੇ ਕਦੇ ਵੀ ਪੂਰੇ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਇਕਬਾਲ ਸਿੰਘ ਖਿਲਾਫ਼ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਕਰ ਚੁੱਕਿਆ ਹੈ ਅਤੇ ਹੁਣ ਜੋ ਬੇਹਦ ਘਿਨੌਣੀ ਹਰਕਤ ਗਿਆਨੀ ਇਕਬਾਲ ਸਿੰਘ ਨੇ ਕੀਤੀ ਹੈ ਉਸ ਸਬੰਧ ਵਿਚ ਵੀ ਇੱਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਿਆ ਗਿਆ ਹੈ। ਜਿਸ ਵਿਚ ਇਸ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਬਲਜੀਤ ਕੌਰ, ਦਲਬੀਰ ਕੌਰ, ਸੁਰਬੀਰ ਕੌਰ, ਦਵਿੰਦਰ ਕੌਰ, ਚਰਨਜੀਤ ਕੌਰ, ਮੰਜੀਤ ਕੌਰ ਨੇ ਵੀ ਗਿਆਨੀ ਇਕਬਾਲ ਸਿੰਘ ਦੇ ਖਿਲਾਫ਼ ਕਾਰਵਾਈ ਕਰਨ ਲਈ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਪੀਲ ਕੀਤੀ ਹੈ।

ਗਿਆਨੀ ਇਕਬਾਲ ਸਿੰਘ ਨੂੰ ਤਲਬ ਕਰਨ ਦੀ ਮੰਗ

ਨਵੀਂ ਦਿੱਲੀ (ਪੱਤਰ ਪ੍ਰੇਰਕ):ਬੀਤੇ ਕੱਲ੍ਹ ਹੋਏ ਅਯੁੱਧਿਆ ਅੰਦਰ ਰਾਮ ਮੰਦਿਰ ਦੇ ਭੂਮੀ ਪੂਜਨ ਵਿਚ ਸਿੱਖ ਅਸੂਲਾਂ ਦੀ ਉਲੰਘਣਾ ਕਰਦੇ ਹੋਏ ਉੱਥੇ ਪਹੁੰਚੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੇ ਮੀਡੀਆ ਨਾਲ ਗਲ ਕਰਦੇ ਹੋਏ ਸਿੱਖ ਗੁਰੂਆਂ ਨੂੰ ਲਵਕੁਸ਼ ਦੀ ਵੰਸ਼ ਕਹਿ ਕੇ ਕੌਮ ਦਾ ਅਪਮਾਨ ਕਰ ਦਿੱਤਾ ਹੈ । ਇਸ ਮਾਮਲੇ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਸਾਹਿਬ ’ਤੇ ਤਲਬ ਕਰਕੇ ਪੁੱਛਣਾ ਚਾਹੀਦਾ ਹੈ ਕਿ ਜਿਹੜਾ ਮਨਘੜਤ ਇਤਿਹਾਸ ਉਹ ਮੀਡੀਆ ਸਾਹਮਣੇ ਬੋਲਿਆ ਹੈ ਉਸ ਦਾ ਸਿੱਖ ਇਤਿਹਾਸ ਵਿਚ ਕੋਈ ਪ੍ਰਮਾਣ ਹੈ ਤਾਂ ਦੱਸਿਆ ਜਾਏ । ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਨੂੰ ਮਰਿਆਦਾ ਭੰਗ ਕਰਨ ਅਤੇ ਹੋਰ ਕਈ ਦੋਸ਼ਾਂ ਅਧੀਨ ਪਟਨਾ ਸਾਹਿਬ ਦੀ ਜੱਥੇਦਾਰੀ ਤੋਂ ਫਾਰਗ ਕੀਤਾ ਗਿਆ ਸੀ ਜਿਸ ਕਰਕੇ ਇਹ ਕਿਸੇ ਵੀ ਹਾਲਾਤ ਅੰਦਰ ਸਿੱਖ ਕੌਮ ਦੇ ਨੁਮਾਇੰਦੇ ਨਹੀਂ ਕਹੇ ਜਾ ਸਕਦੇ। ਉਨ੍ਹਾਂ ਨੇ ਕਿਹਾ ਕਿਹੜੇ ਇਤਿਹਾਸ ਅੰਦਰ ਲਿਖਿਆ ਹੈ ਕਿ ਗੁਰੂ ਨਾਨਕ ਦੇਵ ਜੀ ਬੇਦੀ ਕੁੱਲ ਵਿਚੋਂ ਅਤੇ ਦਸਮ ਪਾਤਸਾਹ ਲਵਕੁਸ਼ ਦੀ ਵੰਸ਼ਜ ਹਨ....।  ਉਨ੍ਹਾਂ ਸੁਖਬੀਰ ਸਿੰਘ ਬਾਦਲ, ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਨੂੰ ਇਸ ਮਾਮਲੇ ਵਿਚ ਅਾਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅੱਗੇ ਤੋਂ ਕੋਈ ਵੀ ਭਦਰਪੁਰਸ਼ ਇਸ ਤਰ੍ਹਾਂ ਦੇ ਬਿਆਨ ਦੇਣ ਤੋਂ ਸੰਕੋਚ ਕਰਨ ਜਿਸ ਨਾਲ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਅਤਿ ਸੰਜੀਦੇ ਮਾਮਲੇ ਨੂੰ ਪਹਿਲ ਦੇ ਤੌਰ ’ਤੇ ਸੁਲਝਾਉਣ ਲਈ ਵੀ ਕਿਹਾ ।

ਗਿਆਨੀ ਇਕਬਾਲ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਗੁਮਰਾਹ ਕੀਤਾ: ਹਿੱਤ

ਨਵੀਂ ਦਿੱਲੀ (ਪੱਤਰ ਪ੍ਰੇਰਕ): ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਸਮੇਤ ਸਾਰੇ ਬੋਰਡ ਮੈਂਬਰਾਂ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਵੱਲੋਂ ਰਾਮ ਜਨਮ ਭੂਮੀ ਮੌਕੇ ਜੱਥੇਦਾਰ ਦੇ ਤੌਰ ‘ਤੇ ਪੁੱਜ ਕੇ ਸਿੱਖ ਇਤਿਹਾਸ ਨਾਲ ਜੋ ਛੇੜਛਾੜ ਕੀਤੀ ਹੈ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਛੇਤੀ ਹੀ ਬੋਰਡ ਮੈਂਬਰਾਂ ਦੀ ਮੀਟਿੰਗ ਬੁਲਾ ਕੇ ਇਸ ਮਾਮਲੇ ਨੂੰ ਰੱਖਿਆ ਜਾਵੇਗਾ ਅਤੇ ਤਖ਼ਤ ਸਾਹਿਬ ਦੇ ਮੌਜੂਦਾ ਜੱਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਇਸ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਵੀ ਖੁਦ ਨੂੰ ਜੱਥੇਦਾਰ ਪਟਨਾ ਸਾਹਿਬ ਦਾ ਦੱਸ ਕੇ ਗੁਮਰਾਹ ਕੀਤਾ ਅਤੇ ਉਸ ਦੇ ਬਾਅਦ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਸਾਬਤ ਕਰਨ ਦਾ ਜੋ ਬੱਜਰ ਗੁਨਾਹ ਕੀਤਾ ਹੈ, ਉਸ ਲਈ ਸਿੱਖ ਸੰਗਤ ਕਦੀ ਵੀ ਗਿਆਨੀ ਇਕਬਾਲ ਸਿੰਘ ਨੂੰ ਮੁਆਫ਼ ਨਹੀਂ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All