DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਹਰਿਕ੍ਰਿਸ਼ਨ ਸਕੂਲ ’ਚ ਕੰਪਿਊਟਰ ਲੈਬ ਦਾ ਉਦਘਾਟਨ

ਵਿਦਿਆਰਥੀਆਂ ਨੂੰ ਏ ਆਈ ਸਬੰਧੀ ਕਲਾਸਾਂ ਲਗਾਉਣ ਦੀ ਸਹੂਲਤ ਮਿਲੇਗੀ: ਕਾਲਕਾ

  • fb
  • twitter
  • whatsapp
  • whatsapp
featured-img featured-img
ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਹੋਰ।
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਚੰਗੇ ਪ੍ਰੋਫੈਸ਼ਨਲ ਕੋਰਸਾਂ ਵਿੱਚ ਦਾਖ਼ਲੇ ਲੈਣ ਯੋਗ ਬਣਾਉਣ ਦੇ ਦਾਅਵੇ ਦਿੱਲੀ ਕਮੇਟੀ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਹਨ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਤਹਿ ਨਗਰ ਵਿੱਚ 20 ਕੰਪਿਊਟਰਾਂ ਨਾਲ ਹਾਈ-ਟੈਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਾਸਤੇ ਵਿਦਿਆ ਵਿਚਾਰੀ ਟਰੱਸਟ ਵੱਲੋਂ ਦਿੱਤੇ ਜਾ ਰਹੇ ਵੱਡਮੁੱਲੇ ਸਹਿਯੋਗ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਅੱਜ ਅਜਿਹੀਆਂ ਹਾਈ-ਟੈਕ ਲੈਬਾਂ ਸਥਾਪਿਤ ਹੋਣ ਨਾਲ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਅਤੇ ਰੋਬੋਟਿਕਸ ਵਰਗੀਆਂ ਕਲਾਸਾਂ ਲਗਾਉਣ ਦੀ ਸਹੂਲਤ ਮਿਲੇਗੀ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਤੇ ਬੌਧਿਕ ਵਿਕਾਸ ਹੋਣ ਦੇ ਨਾਲ-ਨਾਲ ਉਹ ਉੱਚ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਨ ਦੇ ਵੀ ਸਮਰੱਥ ਬਣ ਸਕਣਗੇ। ਉਨ੍ਹਾਂ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਤਹਿ ਨਗਰ ਦੇ ਨਜ਼ਦੀਕੀ ਇਲਾਕਿਆਂ ਵਿੱਚ ਰਹਿੰਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਆ ਕੇ ਵੇਖਣ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਕਿੰਨਾ ਉੱਚਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਹਾਈ-ਟੈਕ ਪ੍ਰਾਈਵੇਟ ਸਕੂਲਾਂ ਦੇ ਹਾਣੀ ਹਨ ਅਤੇ ਇੱਥੋਂ ਦੇ ਵਿਦਿਆਰਥੀ ਅਜਿਹੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਮਾਤ ਦੇ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਵਿਦਿਅਕ ਅਦਾਰਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਪਣੇ ਯਤਨ ਜਾਰੀ ਰੱਖੇਗੀ।

Advertisement
Advertisement
×