ਕੈਲੀਫੋਰਨੀਆ ਵਿੱਚ ਹੋਏ ਸਿੱਖ ਬਜ਼ੁਰਗ ’ਤੇ ਹਮਲੇ ਦੀ ਨਿਖੇਧੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਉੱਤਰੀ ਕੈਲੀਫੋਰਨੀਆ ਵਿੱਚ 70 ਸਾਲਾ ਹਰਪਾਲ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾਂ ਸਮੁੱਚੀ ਮਨੁੱਖਤਾ ਦੀ ਸੇਵਾ ਲਈ ਬਿਨਾਂ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਉੱਤਰੀ ਕੈਲੀਫੋਰਨੀਆ ਵਿੱਚ 70 ਸਾਲਾ ਹਰਪਾਲ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾਂ ਸਮੁੱਚੀ ਮਨੁੱਖਤਾ ਦੀ ਸੇਵਾ ਲਈ ਬਿਨਾਂ ਕਿਸੇ ਭੇਦ-ਭਾਵ ਦੇ ਵਧ-ਚੜ੍ਹ ਕੇ ਆਪਣਾ ਯੋਗਦਾਨ ਦਿੱਤਾ ਹੈ। ਉਨਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਆਪਣੇ ਨਿਰਦੋਸ਼ ਬਜ਼ੁਰਗਾਂ ਨੂੰ ਵਿਦੇਸ਼ੀ ਧਰਤੀ ‘ਤੇ ਇਸ ਤਰ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਕਾਲਕਾ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਨਾ ਸਿਰਫ਼ ਸਿੱਖ ਸੰਗਤ ਲਈ ਬਲਕਿ ਪੂਰੀ ਮਨੁੱਖਤਾ ਲਈ ਚਿੰਤਾ ਦਾ ਵਿਸ਼ਾ ਹੈ। ਹਰਮੀਤ ਸਿੰਘ ਕਾਲਕਾ ਨੇ ਇਸ ਨਿੰਦਣਯੋਗ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
Advertisement
Advertisement