ਇੰਗਲੈਂਡ ’ਚ ਸਿੱਖ ਬਜ਼ੁਰਗਾਂ ’ਤੇ ਹੋਏ ਹਮਲੇ ਦੀ ਨਿਖੇਧੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਹਮਲੇ ਦੌਰਾਨ ਇੱਕ ਸਿੱਖ ਬਜ਼ੁਰਗ ਦੀ ਦਸਤਾਰ ਲਾਹੀ ਗਈ, ਜੋ ਸਿਰਫ਼ ਸਿੱਖ ਧਰਮ ਦਾ ਪ੍ਰਤੀਕ ਹੀ ਨਹੀਂ, ਸਗੋਂ ਸਿੱਖ ਧਰਮ ਦੀ ਮਰਿਆਦਾ ਨਾਲ ਸਿੱਧਾ ਜੁੜਿਆ ਹੈ। ਇਹ ਘਟਨਾ ਨਿਰਦੋਸ਼ ਬਜ਼ੁਰਗਾਂ ਦੀ ਬੇਅਦਬੀ ਹੀ ਨਹੀਂ, ਸਗੋਂ ਪੂਰੇ ਸਿੱਖ ਭਾਈਚਾਰੇ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾਉਂਦੀ ਹੈ। ਕਾਲਕਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖ ਭਾਈਚਾਰਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇਮਾਨਦਾਰੀ, ਮਿਹਨਤ ਅਤੇ ਯੋਗਦਾਨ ਲਈ ਪ੍ਰਸਿੱਧ ਹੈ। ਪਰ ਫਿਰ ਵੀ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਦੇ ਬਾਵਜੂਦ ਜੇ ਸਿੱਖਾਂ ਨੂੰ ਨਸਲਵਾਦੀ ਸੋਚ ਦੇ ਅਧਾਰ ‘ਤੇ ਹਿੰਸਾ ਦਾ ਸ਼ਿਕਾਰ ਬਣਾਇਆ ਜਾਵੇ, ਤਾਂ ਇਹ ਕਿਸੇ ਵੀ ਸੱਭਿਆਚਾਰਕ ਸਮਾਜ ਲਈ ਸ਼ਰਮਨਾਕ ਗੱਲ ਹੈ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨਸਲਵਾਦੀ ਹਮਲੇ ਸਮਾਜ ਵਿੱਚ ਨਫ਼ਰਤ ਦਾ ਜ਼ਹਿਰ ਘੋਲਦੇ ਹਨ