ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਚਲ ਰਹੀ ਕਾਰ ਸੇਵਾ ਦੌਰਾਨ ਵਿਘਨ ਪਾਉਣ ਦੀ ਨਿਖੇਧੀ ਕੀਤੀ ਹੈ। ਬਾਬਾ ਸੁਰਿੰਦਰ ਸਿੰਘ, ਬਾਬਾ ਰਵੀ ਤੇ ਗ੍ਰੰਥੀ ਸਾਹਿਬਾਨ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬਾਬਾ ਬਚਨ ਸਿੰਘ ਦੀ ਅਗਵਾਈ ਹੇਠ ਕਾਰ ਸੇਵਾ ਦਾ ਕੰਮ ਚਲ ਰਿਹਾ ਹੈ ਤੇ ਮੁੱਖ ਵਾਕ ਦੀਆਂ ਅਧੂਰੀਆਂ ਤਸਵੀਰਾਂ ਲੈ ਕੇ ਕੁਝ ਲੋਕ ਸਿਆਸਤ ਚਮਕਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਗੁਰਬਾਣੀ ਦੀਆਂ ਪੁਰਾਤਨ ਗਲਤੀਆਂ ਹਨ, ਉਹਨਾਂ ਨੂੰ ਦਰੁੱਸਤ ਕਰਨ ਵਾਸਤੇ ਗ੍ਰੰਥੀ ਸਾਹਿਬਾਨ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕਾਰਵਾਈ ਮੰਗੀ।