ਰਾਜਸਥਾਨ ’ਚ ਕਿਸਾਨਾਂ ’ਤੇ ਤਸ਼ੱਦਦ ਦੀ ਨਿਖੇਧੀ
ਸੰਯੁਕਤ ਕਿਸਾਨ ਮੋਰਚੇ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੀ ਟਿੱਬੀ ਤਹਿਸੀਲ ਵਿੱਚ 10 ਦਸੰਬਰ ਨੂੰ ਰਾਠੀਖੇੜਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਜਗਮੋਹਨ ਸਿੰਘ ਪਟਿਆਲਾ ਅਤੇ ਸਤਨਾਮ...
Advertisement
ਸੰਯੁਕਤ ਕਿਸਾਨ ਮੋਰਚੇ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੀ ਟਿੱਬੀ ਤਹਿਸੀਲ ਵਿੱਚ 10 ਦਸੰਬਰ ਨੂੰ ਰਾਠੀਖੇੜਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਕਿਸਾਨ ਆਗੂਆਂ ਜਗਮੋਹਨ ਸਿੰਘ ਪਟਿਆਲਾ ਅਤੇ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਬੀਤੇ ਦਿਨੀਂ ਕਿਸਾਨ ਆਰ ਐੱਸ ਐੱਸ ਅਤੇ ਭਾਜਪਾ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਉਪਜਾਊ ਜ਼ਮੀਨ ’ਤੇ ਈਥਾਨੌਲ ਪਲਾਂਟ ਲਾਏ ਜਾਣ ਦਾ ਵਿਰੋਧ ਕਰ ਰਹੇ ਸਨ। ਇਹ ਜ਼ਮੀਨ ਸਾਲ ਵਿੱਚ ਦੋ ਤੋਂ ਚਾਰ ਫਸਲਾਂ ਪੈਦਾ ਕਰਨ ਦੇ ਸਮਰੱਥ ਹੈ। ਕਾਰਪੋਰੇਟਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਦੇ ਹਿੱਤ ਪੂਰਨ ਲਈ ਕਿਸਾਨਾਂ ’ਤੇ ਅਜਿਹਾ ਤਸ਼ੱਦਦ
Advertisement
ਕਰਨਾ ਗ਼ਲਤ ਹੈ।
Advertisement
