ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਅਗਸਤ
ਨੈਸ਼ਨਲ ਇੰਸਟੀਟਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵੱਲੋਂ ਉੱਘੇ ਡਿਜ਼ਾਈਨਰ ਅਤੇ ਭਵਨ ਨਿਰਮਾਤਾ ਭਾਈ ਰਾਮ ਸਿੰਘ ਬਾਰੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਦੇ ਸਾਬਕਾ ਐਸੋਸੀਏਟ ਪ੍ਰੋਫੈਸਰ ਡਾ. ਸੁਭਾਸ਼ ਪਰਿਹਾਰ ਨੇ ਲੈਕਚਰ ਦਿੱਤਾ। ਇਸ ਦੀ ਪ੍ਰਧਾਨਗੀ ਉੱਘੇ ਆਰਟਿਸਟ ਡਾ. ਸਿੱਧਾਰਥ ਨੇ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਭਵਨ ਨਿਰਮਾਣ ਵਿਭਾਗ ਦੇ ਪ੍ਰੋਫੈਸਰ ਅਤੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਸਰਬਜੋਤ ਸਿੰਘ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਆਰੰਭ ’ਚ ਸਦਨ ਦੇ ਡਾਇਰੈਕਟਰ ਪ੍ਰੋ. ਮਹਿੰਦਰ ਸਿੰਘ ਨੇ ਸਦਨ ਦੀਆਂ ਲਗਾਤਾਰੀ ਗਤੀਵਿਧੀਆਂ ਦਾ ਜ਼ਿਕਰ ਕਰਦਿਆਂ ਸਭ ਨੂੰ ਜੀਓ-ਆਇਆਂ ਕਿਹਾ। ਉਪਰੰਤ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਰਵੇਲ ਸਿੰਘ ਨੇ ਪ੍ਰਮੁੱਖ ਬੁਲਾਰਿਆਂ ਨਾਲ ਜਾਣ-ਪਛਾਣ ਕਰਵਾਈ।