ਕਾਂਗਰਸ ਵੱਲੋਂ ਮਹਿੰਗਾਈ ਖ਼ਿਲਾਫ਼ ਮੁਜ਼ਾਹਰਾ

ਕੇਂਦਰ ਸਰਕਾਰ ’ਤੇ ਵਾਧੂ ਟੈਕਸ ਵਸੂਲਣ ਦਾ ਦੋਸ਼

ਕਾਂਗਰਸ ਵੱਲੋਂ ਮਹਿੰਗਾਈ ਖ਼ਿਲਾਫ਼ ਮੁਜ਼ਾਹਰਾ

ਨਵੀਂ ਦਿੱਲੀ ਵਿੱਚ ਮਹਿੰਗਾਈ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ਇੰਡੀਅਨ ਯੂਥ ਕਾਂਗਰਸ ਦੇ ਕਾਰਕੁਨ।‌

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 14 ਦਸੰਬਰ

ਇੰਡੀਅਨ ਯੂਥ ਕਾਂਗਰਸ ਨੇ ਅੱਜ ਵੱਧ ਰਹੀ ਮਹਿੰਗਾਈ ਅਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਦੀ ਅਨੈਤਿਕ ਮੁਅੱਤਲੀ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਜਾਣਕਾਰੀ ਮੁਤਾਬਿਕ ਸ਼ਾਸਤਰੀ ਭਵਨ ਵਿੱਚ ਪੈਟਰੋਲੀਅਮ ਮੰਤਰਾਲੇ ਦੇ ਬਾਹਰ ਕਈ ਯੂਥ ਕਾਂਗਰਸ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਕਾਂਗਰਸੀ ਕਾਰਕੁਨਾਂ ਨੇ ਗਿਰਫ਼ਤਾਰੀਆਂ ਵੀ ਦਿੱਤੀਆਂ।

ਇਸ ਮੌਕੇ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਮਹਿੰਗਾਈ ਕਾਰਨ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ ਤੇ ਮੋਦੀ ਸਰਕਾਰ ਜੇਬ ਕਤਰੀ ਸਰਕਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੰਕੜਿਆਂ ਅਨੁਸਾਰ ਪ੍ਰਚੂਨ ਮਹਿੰਗਾਈ ਅਕਤੂਬਰ ਦੇ ਮੁਕਾਬਲੇ ਨਵੰਬਰ ਵਿੱਚ 4.48 ਫੀਸਦ ਤੋਂ ਵਧ ਕੇ 4.91 ਫੀਸਦ ਹੋ ਗਈ ਹੈ। ਫਲਾਂ ਤੋਂ ਲੈ ਕੇ ਸਬਜ਼ੀਆਂ ਤੱਕ ਹਰ ਚੀਜ਼ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਮਹਿੰਗਾਈ ਕਾਰਨ ਆਮ ਆਦਮੀ ਦਾ ਜਿਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।

ਇਸ ਦੌਰਾਨ ਕੌਮੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਪੈਦਾ ਕੀਤੀ ਮਹਿੰਗਾਈ ਲੋਕਾਂ ਦਾ ਕਚੂੰਮਰ ਕੱਢ ਰਹੀ ਹੈ। ਘਰੇਲੂ ਗੈਸ ਸਿਲੰਡਰ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਪ੍ਰਧਾਨ ਮੰਤਰੀ ਆਪਣੇ ਦੋਸਤਾਂ ਲਈ ‘ਅੱਛੇ ਦਿਨ’ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੀ ਸਰਕਾਰ ਦੇ ਝੂਠੇ ਜੁਮਲਿਆਂ ਤੋਂ ਦੇਸ਼ ਤੰਗ ਆ ਚੁੱਕਾ ਹੈ।

ਸਰਕਾਰ ਵੱਲੋਂ ਮਹਿੰਗਾਈ ਦਾ ਬੋਝ ਵਧਾ ਕੇ ਅਤੇ ਲੋਕਾਂ ਤੋਂ ਭਾਰੀ ਟੈਕਸ ਵਸੂਲ ਕੇ ਆਪਣਾ ਖਜ਼ਾਨਾ ਭਰਨ ਦੇ ਬਾਵਜੂਦ ਵੀ ਦੇਸ਼ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਸਮਝ ਨਹੀਂ ਆ ਰਿਹਾ ਕਿ ਅਜਿਹਾ ਕਿਉਂ ਹੋ ਰਿਹਾ ਹੈ। 2014 ਤੋਂ ਨਵੰਬਰ 2021 ਤੱਕ ‘ਮੇਕ ਇਨ ਇੰਡੀਆ’ ਦਾ ਨਾਅਰਾ ਦੇਣ ਵਾਲੀ ਸਰਕਾਰ ਦੌਰਾਨ 2,783 ਕੰਪਨੀਆਂ ਨੇ ਆਪਣਾ ਕਾਰੋਬਾਰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੁਦ ਲੋਕ ਸਭਾ ‘ਚ ਇਹ ਜਾਣਕਾਰੀ ਦਿੱਤੀ ਹੈ। ਕੇਂਦਰ ਸਰਕਾਰ ਦੀਆਂ ਸਾਰੀਆਂ ਨੀਤੀਆਂ ਜੁਮਲਾ ਬਣ ਗਈਆਂ ਹਨ। ਯੂਥ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ, ਜਿਨ੍ਹਾਂ ਮੁੱਦਿਆਂ ‘ਤੇ ਵਿਰੋਧੀ ਧਿਰ ਸਦਨ ‘ਚ ਬਹਿਸ ਕਰਨਾ ਚਾਹੁੰਦੀ ਹੈ, ਉਨ੍ਹਾਂ ‘ਤੇ ਬਹਿਸ ਨਹੀਂ ਹੋਣ ਦਿੱਤੀ ਜਾ ਰਹੀ। ਜਿੱਥੇ ਵਿਰੋਧੀ ਧਿਰ ਆਵਾਜ਼ ਉਠਾਉਣ ਦੀ ਕੋਸ਼ਿਸ਼ ਕਰਦੀ ਹੈ, ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ। ਨਾ ਤਾਂ ਪ੍ਰਧਾਨ ਮੰਤਰੀ ਸਦਨ ‘ਚ ਆਉਂਦੇ ਹਨ ਅਤੇ ਨਾ ਹੀ ਸਦਨ ਨੂੰ ਠੀਕ ਤਰ੍ਹਾਂ ਚੱਲਣ ਦਿੰਦਾ ਹੈ। ਇਹ ਲੋਕਤੰਤਰ ਤੇ ਦੇਸ਼ ਦੇ ਲੋਕਾਂ ਦੇ ਅਧਿਕਾਰਾਂ ਦਾ ਅਪਮਾਨ ਹੈ ਅਤੇ ਇਸ ਲੋਕਤੰਤਰ ਵਿਰੋਧੀ ਕਾਰਵਾਈ ਦੇ ਖਿਲਾਫ ਸੜਕਾਂ ‘ਤੇ ਯੂਥ ਕਾਂਗਰਸ ਸੰਘਰਸ਼ ਕਰਦੀ ਰਹੇਗੀ।

ਇੰਡੀਅਨ ਯੂਥ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਰਾਹੁਲ ਰਾਓ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਲੋਕਤੰਤਰ ਦੀ ਪਰਿਭਾਸ਼ਾ ਹੀ ਬਦਲ ਦਿੱਤੀ ਹੈ। ਮੋਦੀ ਸਰਕਾਰ ਦੀ ਲੁੱਟ-ਖਸੁੱਟ ਦੀ ਨੀਤੀ ਨੇ ਦੇਸ਼ ਦੀ ਜਨਤਾ ਨੂੰ ਮਹਿੰਗਾਈ ਦਾ ਤੋਹਫਾ ਦਿੱਤਾ ਹੈ। ਮੋਦੀ ਸਰਕਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਜਨਤਾ ਦੀ ਲੁੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਜਤਨਾ ਦੀ ਜੋ ਲੁੱਟ ਕੀਤੀ ਜਾ ਰਹੀ ਹੈ ਲੋਕ ਉਸ ਦਾ ਚੋਣਾਂ ਵਿੱਚ ਚੰਗੀ ਤਰ੍ਹਾਂ ਹਿਸਾਬ ਲੈਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਸਿੱਧੂ ਨੂੰ ਇਕ ਸਾਲ ਦੀ ਕੈਦ

ਸਿੱਧੂ ਨੂੰ ਇਕ ਸਾਲ ਦੀ ਕੈਦ

ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ’ਤੇ ਸੁਣਾਇਆ ਫ਼ੈਸ...

ਜਾਖੜ ਭਾਜਪਾ ’ਚ ਸ਼ਾਮਲ

ਜਾਖੜ ਭਾਜਪਾ ’ਚ ਸ਼ਾਮਲ

* ‘ਕਾਂਗਰਸ ਨੇ ਪੰਜਾਬ ਨੂੰ ਜਾਤ-ਧਰਮ ਦੇ ਨਾਂ ’ਤੇ ਵੰਡਿਆ’ * ਪੰਜਾਬ ਦੀ ...

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਕਣਕ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਅਤੇ ਬਾਸਮਤੀ ...

ਸ਼ਹਿਰ

View All