ਕੌਮੀ ਰਾਜਧਾਨੀ ਵਿੱਚ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰੇ : The Tribune India

ਕੌਮੀ ਰਾਜਧਾਨੀ ਵਿੱਚ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰੇ

ਅਡਾਨੀ ਸਮੂਹ ਵਿਰੁੱਧ ਧੋਖਾਧੜੀ ਦੇ ਦੋਸ਼ਾਂ ਦੀ ਜਾਂਚ ਮੰਗੀ; ਕੇਂਦਰ ’ਤੇ ਐੱਸਬੀਆਈ ਤੇ ਐੱਲਆਈਸੀ ਰਾਹੀਂ ਲੋਕਾਂ ਦਾ ਪੈਸਾ ਡੋਬਣ ਦਾ ਦੋਸ਼

ਕੌਮੀ ਰਾਜਧਾਨੀ ਵਿੱਚ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰੇ

ਨਵੀਂ ਦਿੱਲੀ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਯੂਥ ਕਾਂਗਰਸ ਦੇ ਕਾਰਕੁਨ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਫਰਵਰੀ

ਦਿੱਲੀ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੇ ਅੱਜ ਐੱਲਆਈਸੀ ਅਤੇ ਐੱਸਬੀਆਈ ਦਫਤਰਾਂ ਅਤੇ ਇੰਡੀਅਨ ਯੂਥ ਕਾਂਗਰਸ ਨੇ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਅਡਾਨੀ ਨੂੰ ਲਾਭ ਪਹੁੰਚਾਉਣ ਦੀਆਂ ਨੀਤੀਆਂ ਕਾਰਨ ਭਾਰਤੀ ਜੀਵਨ ਬੀਮਾ ਨਿਗਮ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਲੱਖਾਂ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਰਹੇ ਹਨ। ਇਸ ਦੌਰਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਥਿਤ ਅਡਾਨੀ ਘੁਟਾਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਜੇਪੀਸੀ ਤੋਂ ਕਰਵਾਈ ਜਾਵੇ। ਜੰਤਰ ਮੰਤਰ ’ਤੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਕਾਂਗਰਸੀ ਕਾਰਕੁਨਾਂ ਨੇ ਸ਼ਿਰਕਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਦਿੱਲੀ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਈ ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ ਗਿਆ। ਇਸ ਦੌਰਾਨ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਕਿਹਾ ਕਿ ਅਡਾਨੀ ਗਰੁੱਪ ਦੀ ਧਾਂਦਲੀ ਨਾਲ ਸਬੰਧਤ ਰਿਪੋਰਟ ਨੂੰ ਆਏ 13 ਦਿਨ ਹੋ ਗਏ ਹਨ ਪਰ ਪ੍ਰਧਾਨ ਮੰਤਰੀ ਮੋਦੀ ਨੇ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਦਨ ‘ਚ ਅਡਾਨੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕਰ ਰਹੀ ਹੈ ਪਰ ਪ੍ਰਧਾਨ ਮੰਤਰੀ ਇਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਕਥਿਤ ਅਡਾਨੀ ਘੁਟਾਲਾ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਘੁਟਾਲਾ ਹੈ। ਮੋਦੀ ਸਰਕਾਰ ਅਡਾਨੀ ਸਮੂਹ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ‘ਤੇ ਚੁੱਪ ਹੈ, ਜੋ ਇਸ ਮਾਮਲੇ ‘ਚ ਉਸ ਦੀ ਮਿਲੀਭੁਗਤ ਦਾ ਸੰਕੇਤ ਹੈ। ਕੌਮੀ ਆਗੂ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਵਿਰੋਧੀਆਂ ਨੂੰ ਡਰਾਉਣ ਅਤੇ ਕਈ ਕਾਰੋਬਾਰੀ ਘਰਾਣਿਆਂ ਨੂੰ ਸਜ਼ਾ ਦੇਣ ਲਈ ਕਈ ਸਾਲਾਂ ਤੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੈ। ਅਜਿਹੇ ‘ਚ ਅਡਾਨੀ ਗਰੁੱਪ ‘ਤੇ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਲਈ ਕੀ ਕਾਰਵਾਈ ਕੀਤੀ ਗਈ ਹੈ। ਕੀ ਮੌਜੂਦਾ ਲੀਡਰਸ਼ਿਪ ਵਿੱਚ ਨਿਰਪੱਖ ਜਾਂਚ ਦੀ ਕੋਈ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਡਾਨੀ ਪ੍ਰਤੀ ਮਿਹਰਬਾਨੀ ਦਾ ਨਤੀਜਾ ਪੂਰੀ ਦੁਨੀਆ ਦੇਖ ਰਹੀ ਹੈ। ਆਮ ਜਨਤਾ ਦੇ ਕਰੋੜਾਂ ਰੁਪਏ ਦਾਅ ‘ਤੇ ਲੱਗੇ ਹੋਏ ਹਨ, ਉਨ੍ਹਾਂ ਦੀ ਮਿਹਨਤ ਦੀ ਕਮਾਈ ਡੁੱਬ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਾਂਗਰਸ ਪਾਰਟੀ ਇਸ ਔਖੀ ਘੜੀ ਵਿੱਚ ਜਨਤਾ ਦੇ ਨਾਲ ਖੜ੍ਹੀ ਹੈ, ਉੱਥੇ ਪ੍ਰਧਾਨ ਮੰਤਰੀ ਮੋਦੀ, ਜੋ ਹਰ ਪਾਸੇ ਦਿਖਾਈ ਦੇ ਰਹੇ ਹਨ, ਇਸ ਮਾਮਲੇ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਡਾਨੀ ਮਾਮਲੇ ’ਤੇ ਸਦਨ ‘ਚ ਚਰਚਾ ਹੋਣੀ ਚਾਹੀਦੀ ਹੈ ਅਤੇ ਜੇਪੀਸੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਜਾਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਪ੍ਰਧਾਨਗੀ ਹੇਠ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All