ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਸਨਅਤੀ ਖੇਤਰ ਨਾਰਾਇਣਾ ਦਾ ਦੌਰਾ

ਬੁਲਡੋਜ਼ਰ ਦੀ ਮਾਰ ਹੇਠ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ; ਭਾਜਪਾ ਤੇ ‘ਆਪ’ ਦੀ ਨਿੰਦਾ ਕੀਤੀ

ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਸਨਅਤੀ ਖੇਤਰ ਨਾਰਾਇਣਾ ਦਾ ਦੌਰਾ

ਭੰਨ-ਤੋੜ ਵਾਲੀ ਥਾਂ ਦਾ ਦੌਰਾ ਕਰਦੇ ਹੋਏ ਕਾਂਗਰਸੀ ਆਗੂ।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਮਈ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਨਾਰਾਇਣਾ ਉਦਯੋਗਿਕ ਖੇਤਰ ਵਿੱਚ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੀ ਭੰਨ-ਤੋੜ ਕਰਨ ਲਈ ਭਾਜਪਾ ਤੇ ਕੇਜਰੀਵਾਲ ਸਰਕਾਰ ਦੀ ਨਿੰਦਾ ਕੀਤੀ ਹੈ। ਸੂਬਾ ਪ੍ਰਧਾਨ ਨੇ ਕਾਂਗਰਸੀ ਆਗੂਆਂ ਨਾਲ ਬੁਲਡੋਜ਼ਰਾਂ ਦੀ ਮਾਰ ਹੇਠ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸੂਬਾ ਪ੍ਰਧਾਨ ਨੇ ਇੱਥੇ 30-40 ਸਾਲਾਂ ਤੋਂ ਰਹਿ ਰਹੇ ਇਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਹੱਕਾਂ ਲਈ ਕਾਨੂੰਨੀ ਲੜਾਈ ਲੜੇਗੀ। ਅਨਿਲ ਕੁਮਾਰ ਨੇ ਕਿਹਾ ਕਿ ਨਰਾਇਣਾ ਸਨਅਤੀ ਇਲਾਕੇ ਵਿੱਚ ਸਾਲਾਂ ਤੋਂ ਰਹਿ ਰਹੇ ਗਰੀਬ ਲੋਕਾਂ ਨੂੰ ਭਾਜਪਾ ਤੇ ਕੇਜਰੀਵਾਲ ਸਰਕਾਰ ਬੁਲਡੋਜ਼ਰਾਂ ਨਾਲ ਕਿਵੇਂ ਤਬਾਹ ਕਰ ਸਕਦੀ ਹੈ ਜਦੋਂ ਕਿ ਇਨ੍ਹਾਂ ਲੋਕਾਂ ਕੋਲ ਸਾਰੇ ਸਰਕਾਰੀ ਦਸਤਾਵੇਜ਼ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬੁਲਡੋਜ਼ਰ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰਾਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਖਾਣਾ ਬਣਾ ਖੁਆਉਂਦੇ ਇਨ੍ਹਾਂ ਲੋਕਾਂ ਕੀ ਕਸੂਰ ਸੀ। ਅੱਜ ਭਾਜਪਾ ਅਤੇ ਕੇਜਰੀਵਾਲ ਸਰਕਾਰ ਦੇ ਅਣਮਨੁੱਖੀ ਹਮਲੇ ਕਾਰਨ ਇਹ ਮਜ਼ਦੂਰ ਖੁਦ ਰੋਟੀ ਨੂੰ ਤਰਸ ਰਹੇ ਹਨ ਅਤੇ ਸੜਕਾਂ ‘ਤੇ ਆ ਗਏ ਹਨ। ਅਨਿਲ ਕੁਮਾਰ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਰਾਜਿੰਦਰ ਨਗਰ ਵਿਧਾਨ ਸਭਾ ਦੀ ਉਪ ਚੋਣ ਦੇ ਐਲਾਨ ਤੋਂ ਬਾਅਦ ਨਰਾਇਣਾ ਵਿੱਚ ਬੁਲਡੋਜ਼ਰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਐਲਾਨ ਕਰਦੀ ਹੈ ਅਤੇ ਦੂਜੇ ਪਾਸੇ ਦਿੱਲੀ ਭਰ ਵਿੱਚ ਭਾਜਪਾ ਦੇ ਬੁਲਡੋਜ਼ਰ ਮੁਹਿੰਮ ਦੇ ਨਾਲ ਖੜ੍ਹੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀ ਕੇਜਰੀਵਾਲ ਦੀ ਦੋਗਲੀ ਅਤੇ ਮੌਕਾਪ੍ਰਸਤ ਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ। ਦਿੱਲੀ ਵਾਸੀ ਭਾਜਪਾ ਅਤੇ ‘ਆਪ’ ਦੇ ਦੋਹਰੇ ਕਿਰਦਾਰ ਨੂੰ ਸਮਝ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All