DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਪਾਇਲਟ ਦੇ ਦਰਬਾਰ ’ਚ ਹਾਜ਼ਰੀ ਭਰਨ ਲੱਗੇ ਕਾਂਗਰਸੀ

Punjab Congress: ਸੁਖਜਿੰਦਰ ਸਿੰਘ ਰੰਧਾਵਾ ਤੇ ਬਰਿੰਦਰਮੀਤ ਸਿੰਘ ਪਾਹੜਾ ਨੇ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਬਰਿੰਦਰਮੀਤ ਸਿੰਘ ਪਾਹੜਾ।
Advertisement

Punjab Congress:  ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੇ ਦਰਬਾਰ ’ਚ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਾਜ਼ਰੀ ਭਰਨੀ ਸ਼ੁਰੂ ਕਰ ਦਿੱਤੀ ਹੈ। ਸਚਿਨ ਪਾਇਲਟ ਨਾਲ ਕਾਂਗਰਸੀ ਨੇਤਾ ਪਲੇਠੀ ਮੁਲਾਕਾਤ ਕਰ ਕੇ ਵਧਾਈਆਂ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੜਾ ਸਚਿਨ ਪਾਇਲਟ ਦੀ ਅਗਵਾਈ ਤੋਂ ਬਾਗੋ ਬਾਗ਼ ਨਜ਼ਰ ਆ ਰਿਹਾ ਹੈ।

ਕਾਂਗਰਸ ਹਾਈਕਮਾਂਡ ਤਰਫ਼ੋਂ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਤਬਦੀਲ ਕੀਤੇ ਜਾਣ ਮਗਰੋਂ ਖ਼ਾਸ ਕਰ ਕੇ ਚੰਨੀ ਧੜੇ ’ਚ ਖ਼ੁਸ਼ਨੁਮਾ ਰੌਂਅ ਹੈ। ਪੰਜਾਬ ਕਾਂਗਰਸ ਦੇ ਸਚਿਨ ਪਾਇਲਟ ਨਾਲ ਪਹਿਲੀ ਮਿਲਣੀ ’ਚ ਸਭ ਅੱਛਾ ਹੋਣ ਦਾ ਅਹਿਸਾਸ ਦਿੱਤਾ ਹੈ।

Advertisement

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਸਨ। ਸੀਨੀਅਰ ਕਾਂਗਰਸੀ ਨੇਤਾ ਰੰਧਾਵਾ ਨੇ ਮਿਲਣੀ ਮਗਰੋਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਦੀ ਮੰਗ ਜਨਤਕ ਤੌਰ ’ਤੇ ਨਹੀਂ ਕੀਤੀ ਅਤੇ ਨਾ ਹੀ ਅਜਿਹਾ ਕਿਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ ਵੀ ਅਜਿਹਾ ਕਿਤੇ ਨਹੀਂ ਕਿਹਾ।

Advertisement

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਹੈ। ਚੰਨੀ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਹੁਣ ਨਵੀਂ ਉਮੀਦ ਜਾਗੀ ਹੈ ਅਤੇ ਖ਼ਾਸ ਕਰਕੇ ਵਰਕਰਾਂ ’ਚ ਜੋਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਅੱਛਾ ਮਾਹੌਲ ਬਣੇਗਾ ਅਤੇ ਇਕੱਠੇ ਹੋ ਕੇ ਚੰਗੀ ਸਰਕਾਰ ਬਣਾਵਾਂਗੇ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕਰ ਚੁੱਕੇ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੋ ਦਿਨ ਪਹਿਲਾਂ ਸਚਿਨ ਪਾਇਲਟ ਨਾਲ ਮੁਲਾਕਾਤ ਕਰ ਚੁੱਕੇ ਹਨ। ਨਵੇਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਚਿਨ ਪਾਇਲਟ ਅੱਗੇ ਹੁਣ ਵੱਡੀ ਚੁਣੌਤੀ ਪੰਜਾਬ ਕਾਂਗਰਸ ਦੀ ਧੜੇਬੰਦੀ ਹੋਵੇਗੀ। ਦੇਖਣਾ ਹੋਵੇਗਾ ਕਿ ਉਹ ਇਸ ਸੰਕਟ ਨੂੰ ਕਿਵੇਂ ਨਜਿੱਠਦੇ ਹਨ।

Advertisement
×