ਕਰੋਨਾ: ਆਕਸੀਮੀਟਰਾਂ ਨਾਲ ਮੌਤ ਦਰ ਘਟੀ: ਕੇਜਰੀਵਾਲ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦਾ ਦਾਅਵਾ

ਕਰੋਨਾ: ਆਕਸੀਮੀਟਰਾਂ ਨਾਲ ਮੌਤ ਦਰ ਘਟੀ: ਕੇਜਰੀਵਾਲ

ਅਕਸ਼ਰਧਾਮ ਨੇਡ਼ੇ ਸੀਡਬਲਯੂਜੀ ਪਿੰਡ ਵਿੱਚ ਬਣਾਏ ਕੋਵਿਡ-19 ਕੇਅਰ ਸੈਂਟਰ ਵਿੱਚ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਸਿਹਤ ਕਰਮੀ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਜੁਲਾਈ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਬਜ਼ ਦੇ ਆਕਸੀਮੀਟਰਾਂ ਨੂੰ ‘ਸੁਰੱਖਿਆ ਕਵਚ’ ਕਰਾਰ ਦਿੱਤਾ ਹੈ, ਜਿਨ੍ਹਾਂ ਨਾਲ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਮਰੀਜ਼ਾਂ ਵਿੱਚ ਕਰੋਨਵਾਇਰਸ ਕਾਰਨ ਮੌਤ ਦਰ ਨੂੰ ਘਟਾਇਆ ਗਿਆ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਵਿੱਚ ਇਸ ਸੁਰੱਖਿਆ ਕਵਚ (ਆਕਸੀਮੀਟਰ) ਨਾਲ ਘਰਾਂ ਵਿੱਚ ਇਕਲਾਪੇ ਵਿੱਚ ਰਹਿੰਦੇ ਕਰੋਨਾ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਵਿੱਚ ਸਫਲ ਹੋਏ ਹਾਂ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਸਰੀਰ ਵਿੱਚ ਆਕਸੀਜਨ ਘੱਟ ਰਹੀ ਹੈ ਤਾਂ ਉਹ ਸਾਡੇ ਤੋਂ ਮਦਦ ਲਈ ਸੰਪਰਕ ਕਰ ਸਕਦਾ ਹੈ। ਉਸ ਨੂੰ ਤੁਰੰਤ ਆਕਸੀਜਨ ਭੇਜੀ ਜਾਵੇਗੀ ਤੇ ਹਸਪਤਾਲ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਉਪਕਰਨ ਨੂੰ ਨਬਜ਼ ਆਕਸੀਮੀਟਰ ਕਿਹਾ ਜਾਂਦਾ ਹੈ, ਜੋ ਦਿੱਲੀ ਸਰਕਾਰ ਨੇ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਹਨ। ਇਹ ਯੰਤਰ ਅੇਸਮੋਪੋਮੈਟਿਕ ਤੇ ਹਲਕੇ ਲੱਛਣ ਵਾਲੇ ਮਰੀਜ਼ਾਂ ਨੂੰ ਦਿੱਤੇ ਗਏ ਹਨ, ਜੋ ਘਰਾਂ ਵਿੱਚ ਰਹਿ ਕੇ ਇਲਾਜ ਕਰਵਾ ਰਹੇ ਹਨ। ਇਹ ਯੰਤਰ ਖ਼ੂਨ ਵਿੱਚ ਆਕਸੀਜ਼ਨ ਦੇ ਪੱਧਰ ਦੀ ਜਾਂਚ ਕਰਦਾ ਹੈ। ਹਦਾਇਤਾਂ ਮੁਤਾਬਕ ਜਿਨ੍ਹਾਂ ਮਰੀਜ਼ਾਂ ਦਾ ਆਕਸੀਜ਼ਨ ਪੱਧਰ  90 ਫ਼ੀਸਦ ਜਾਂ ਇਸ ਤੋਂ ਘੱਟ ਹੁੰਦਾ ਹੈ ਉਸ ਨੂੰ ਹਸਪਤਾਲ ਦਾਖ਼ਲ ਕਰਨਾ ਹੁੰਦਾ ਹੈ। ਦਿੱਲੀ ਸਰਕਾਰ ਵੱਲੋਂ ਦੱਸਿਆ ਗਿਆ ਕਿ ਪਿਛਲੇ ਪੰਦਰਵਾੜੇ ਦੌਰਾਨ ਕੋਵਿਡ-19 ਕਾਰਨ ਮੌਤਾਂ ਦੇ ਅਧਿਐਨ ਤੋਂ ਇਹ ਸਾਹਮਣੇ ਆਇਆ ਕਿ ਜੁਲਾਈ ਦੇ ਪਹਿਲੇ ਹਫ਼ਤੇ ਘਰਾਂ ਵਿੱਚ ਇਕੱਲਤਾ ‘ਚ ਰਹਿੰਦੇ ਲੋਕਾਂ ਵਿੱਚੋਂ ਕਿਸੇ ਦੀ ਮੌਤ ਨਹੀਂ ਹੋਈ। ਰੋਜ਼ਾਨਾ ਹੋਣ ਵਾਲੀਆਂ ਮੌਤਾਂ ਵਿੱਚ ਵੀ ਭਾਰੀ ਕਮੀ ਦੇਖੀ ਜਾ ਸਕਦੀ ਹੈ। ਸਰਕਾਰ ਮੁਤਾਬਕ ਬੀਤੇ ਪੰਦਰਵਾੜੇ ਵਿੱਚ ਕੁੱਲ 691 ਮੌਤਾਂ ਵਿੱਚੋਂ ਸਿਰਫ਼ 7 ਹੀ ਮੌਤਾਂ ਘਰ ਵਿੱਚ ਰਹਿੰਦੇ ਮਰੀਜ਼ਾਂ ਦੀਆਂ ਹੋਈਆਂ ਹਨ। ਇਕਾਂਤਵਾਸ ਵਿੱਚ ਰਹਿੰਦੇ ਕਿਸੇ ਵੀ ਮਰੀਜ਼ ਦੀ ਮੌਤ ਜੁਲਾਈ ਦੇ ਪਹਿਲੇ ਹਫ਼ਤੇ ਨਹੀਂ ਹੋਈ। ਦਿੱਲੀ ਦੇਸ਼ ਦਾ ਤੀਜਾ ਅਜਿਹਾ ਸੂਬਾ ਹੈ ਜਿੱਥੇ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਹੈ। ਇਹ ਹੁਣ 1 ਲੱਖ 12 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ।

ਕਰੋਨਾ ਮਰੀਜ਼ਾਂ ਦੀ ਗਿਣਤੀ ਸਵਾ ਲੱਖ ਤੱਕ ਪੁੱਜੀ

ਦਿੱਲੀ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 112494 ’ਤੇ ਪੁੱਜ ਗਈ ਹੈ, ਜਦਕਿ ਮ੍ਰਿਤਕਾਂ ਦੀ ਗਿਣਤੀ 3371 ਤੱਕ ਹੋ ਗਈ। ਬੀਤੇ 24 ਘੰਟੇ ਦੌਰਾਨ 37 ਲੋਕ ਰੱਬ ਨੂੰ ਪਿਆਰੇ ਹੋ ਗਏ।  ਅੱਜ 1573 ਨਵੇਂ ਮਰੀਜ਼ ਦਾਖ਼ਲ ਹੋਏ ਤੇ 2276 ਮਰੀਜ਼ ਠੀਕ ਹੋ ਕੇ ਹਸਪਤਾਲਾਂ ਵਿੱਚੋਂ ਗਏ। ਸਰਗਰਮ ਮਰੀਜ਼ 19155 ਹਨ। ਦਿੱਲੀ ਵਿੱਚ ਹੁਣ ਤਕ 652 ਇਲਾਕੇ ਸੀਲ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਦਾ ਘੇਰਾ ਹੁਣ ਘਟਾਇਆ ਜਾ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All