ਕਰੋਨਾ: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਕਰੋਨਾ: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 28 ਨਵੰਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦੇ ਹੋਏ ਕੁਝ ਦੇਸ਼ਾਂ ਤੋਂ ਅੰਤਰਰਾਸ਼ਟਰੀ ਉਡਾਣਾਂ ਰੋਕਣ ਲਈ ਕਿਹਾ ਹੈ। ਕੇਜਰੀਵਾਲ  ਨੇ ਪੱਤਰ ਲਿਖ ਕੇ ਉਨ੍ਹਾਂ ਸਾਰੇ ਦੇਸ਼ਾਂ ਤੋਂ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਨੂੰ ਰੋਕਣ ਦੀ ਅਪੀਲ ਕੀਤੀ ਹੈ ਜਿਨ੍ਹਾਂ ਦੇਸ਼ਾਂ ਵਿੱਚ ਕੋਵਿਡ-19 ਦੇ ਮਾਮਲੇ ਵਧ ਰਹੇ ਹਨ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ, ‘ਸਾਡੇ ਦੇਸ਼ ਨੇ ਪਿਛਲੇ ਡੇਢ ਸਾਲ ਤੋਂ ਕਰੋਨਾ ਵਿਰੁੱਧ ਸਖ਼ਤ ਲੜਾਈ ਲੜੀ ਹੈ। ਬਹੁਤ ਮੁਸ਼ਕਲ ਨਾਲ ਤੇ ਸਾਡੇ ਲੱਖਾਂ ਕੋਵਿਡ ਯੋਧਿਆਂ ਦੀ ਨਿਰਸਵਾਰਥ ਸੇਵਾ ਸਦਕਾ ਸਾਡਾ ਦੇਸ਼ ਕਰੋਨਾ ਵਾਇਰਸ ਤੋਂ ਠੀਕ ਹੋਇਆ ਹੈ।’ ਉਨ੍ਹਾਂ ਕਿਹਾ ਕਿ ਕੋਵਿਡ ਦੇ ਨਵੇਂ ਰੂਪ ਦੇ ਮੱਦੇਨਜ਼ਰ, ਯੂਰਪੀਅਨ ਯੂਨੀਅਨ ਸਮੇਤ ਕਈ ਦੇਸ਼ਾਂ ਨੇ ਪ੍ਰਭਾਵਿਤ ਖੇਤਰਾਂ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਹੈ। ਪੱਤਰ ਵਿੱਚ ਲਿਖਿਆ, ‘ਸਾਨੂੰ ਵਿਸ਼ਵ ਸਿਹਤ ਸੰਗਠਨ’ ਦੁਆਰਾ ਹਾਲ ਹੀ ਵਿੱਚ ਨਵੇਂ ਰੂਪ ਨੂੰ ਭਾਰਤ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ, ਮੈਂ ਤੁਹਾਨੂੰ ਇਨ੍ਹਾਂ ਖੇਤਰਾਂ ਤੋਂ ਫੌਰੀ ਪ੍ਰਭਾਵ ਨਾਲ ਉਡਾਣਾਂ ਨੂੰ ਰੋਕਣ ਦੀ ਬੇਨਤੀ ਕਰਦਾ ਹਾਂ। ਇਸ ਸਬੰਧ ਵਿੱਚ ਕੋਈ ਵੀ ਦੇਰੀ ਨੁਕਸਾਨਦੇਹ ਸਾਬਤ ਹੋ ਸਕਦੀ ਹੈ, ਜੇਕਰ ਕੋਈ ਪ੍ਰਭਾਵਿਤ ਵਿਅਕਤੀ ਭਾਰਤ ਵਿੱਚ ਦਾਖਲ ਹੁੰਦਾ ਹੈ’ ਕੇਂਦਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਯਾਤਰਾ ਬਹਾਲ ਕਰਨ ਦੇ ਫੈਸਲੇ ਤੋਂ ਕੁਝ ਦਿਨ ਬਾਅਦ ਕੇਜਰੀਵਾਲ ਦਾ ਮੋਦੀ ਨੂੰ ਪੱਤਰ ਆਇਆ ਹੈ। ਅੰਤਰਰਾਸ਼ਟਰੀ ਉਡਾਣਾਂ 14 ਦਸੰਬਰ ਨੂੰ ਪੂਰੀ ਤਰ੍ਹਾਂ ਮੁੜ ਸ਼ੁਰੂ ਹੋ ਜਾਣਗੀਆਂ। ਹਾਲਾਂਕਿ 14 ‘ਜੋਖਿਮ’ ਵਾਲੇ ਦੇਸ਼ਾਂ ਲਈ ਉਡਾਣਾਂ ‘ਤੇ ਪਾਬੰਦੀ ਰਹੇਗੀ। ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਮੌਜੂਦਾ ਸਮਝੌਤਾ ਇਨ੍ਹਾਂ ਦੇਸ਼ਾਂ ਲਈ ਜਾਰੀ ਰਹੇਗਾ, ਉਡਾਣਾਂ ਤੇ ਏਅਰਲਾਈਨਾਂ ਨੂੰ ਪ੍ਰੀ-ਕੋਵਿਡ ਓਪਰੇਸ਼ਨਾਂ (ਜਾਂ ਪ੍ਰਤੀ ਹਫ਼ਤੇ ਘੱਟੋ-ਘੱਟ ਸੱਤ ਫ੍ਰੀਕੁਐਂਸੀ) ਦੇ 75 ਪ੍ਰਤੀਸ਼ਤ ਤੱਕ ਸੀਮਤ ਕਰੇਗਾ। ਚੌਦਾਂ “ਜੋਖਮ ਵਾਲੇ” ਦੇਸ਼ਾਂ ਵਿੱਚ ਯੂਨਾਈਟਿਡ ਕਿੰਗਡਮ, ਸਿੰਗਾਪੁਰ, ਚੀਨ, ਬ੍ਰਾਜ਼ੀਲ, ਬੰਗਲਾਦੇਸ਼, ਮੌਰੀਸ਼ੀਅਸ, ਜ਼ਿੰਬਾਬਵੇ ਅਤੇ ਨਿਊਜ਼ੀਲੈਂਡ ਹਨ। ਸੂਚੀ ਵਿੱਚ ਦੱਖਣੀ ਅਫਰੀਕਾ, ਬੋਤਸਵਾਨਾ, ਇਜ਼ਰਾਈਲ ਤੇ ਹਾਂਗਕਾਂਗ ਵੀ ਉਹ ਚਾਰ ਦੇਸ਼ ਸ਼ਾਮਲ ਹਨ ਜਿਨ੍ਹਾਂ ਨੇ ਕਰੋਨਵਾਇਰਸ ਦੇ ਨਵੇਂ ਰੂਪ ਦੀ ਪੁਸ਼ਟੀ ਕੀਤੀ ਸੀ।

ਸਿਸੋਦੀਆ ਨੇ ਕੋਵਿਡ-19 ਦੇ ਨਵੇਂ ਸਰੂਪ ਬਾਰੇ ਸੁਚੇਤ ਕੀਤਾ 

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੋਵਿਡ-19 ਦੇ ਨਵੇਂ ਰੂਪ ਦੇ ਮੱਦੇਨਜ਼ਰ ਸਾਰੇ ਸਰਕਾਰੀ ਵਿਭਾਗ ਹਾਈ ਅਲਰਟ ’ਤੇ ਹਨ ਤੇ ਲੋਕਾਂ ਨੂੰ ਬੇਲੋੜੇ ਇਕੱਠਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਸਿਸੋਦੀਆ ਨੇ ਕਿਹਾ ਕਿ ਸਰਕਾਰੀ ਵਿਭਾਗਾਂ, ਖਾਸ ਤੌਰ ’ਤੇ ਸਿਹਤ ਵਿਭਾਗ ਨੂੰ ਕੋਵਿਡ-19 ਦੇ ਨਵੇਂ ਰੂਪ ਦੇ ਕਿਸੇ ਵੀ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਦੁਬਾਰਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੋਵਿਡ ਦੇ ਨਵੇਂ ਰੂਪ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਸਿਸੋਦੀਆ ਨੇ ਕਿਹਾ, ‘ਕੋਵਿਡ -19 ਦੇ ਨਵੇਂ ਰੂਪ ਨੂੰ ਲੈ ਕੇ ਡਰ, ਚਿੰਤਾ ਜ਼ਰੂਰੀ ਹੈ। ਸਾਰੇ ਸਰਕਾਰੀ ਵਿਭਾਗ ਹਾਈ ਅਲਰਟ ’ਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਲੋੜੇ ਇਕੱਠਾਂ ਤੋਂ ਬਚਣ ਤੇ ਸਾਰੀਆਂ ਸਾਵਧਾਨੀਆਂ ਵਰਤਣ। ਉਪ ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ-19 ਬਾਰੇ ਸਾਵਧਾਨੀ ਵਰਤਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਭਾਵੇਂ ਸਰਕਾਰ ਨਵੇਂ ਰੂਪ ਦੇ ਕਿਸੇ ਵੀ ਸੰਭਾਵਿਤ ਮਾਮਲੇ ’ਤੇ ਨਜ਼ਰ ਰੱਖ ਰਹੀ ਹੈ। ਸਿਸੋਦੀਆ ਨੇ ਕਿਹਾ, ‘ਅਸੀਂ ਸਾਰੇ ਨਵੇਂ ਵੇਰੀਐਂਟ ਨੂੰ ਲੈ ਕੇ ਸੁਚੇਤ ਹਾਂ। ਸੋਮਵਾਰ ਨੂੰ ਡੀਡੀਐਮਏ ਦੀ ਮੀਟਿੰਗ ਬੁਲਾਈ ਗਈ ਹੈ। ਜੇਕਰ ਨਵਾਂ ਵੇਰੀਐਂਟ ਲੈ ਕੇ ਜਾਣ ਵਾਲਾ ਇੱਕ ਵੀ ਵਿਅਕਤੀ ਦਿੱਲੀ ਆਉਂਦਾ ਹੈ ਤਾਂ ਇਹ ਤੇਜ਼ੀ ਨਾਲ ਫੈਲ ਜਾਵੇਗਾ’ ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ ਸੋਮਵਾਰ ਨੂੰ ਆਪਣੀ ਮੀਟਿੰਗ ਵਿੱਚ ਅੰਤਰਰਾਸ਼ਟਰੀ ਉਡਾਣਾਂ ਤੋਂ ਉਤਰਨ ਵਾਲੇ ਯਾਤਰੀਆਂ ਦੇ ਆਰਟੀ-ਪੀਸੀਆਰ ਟੈਸਟਿੰਗ ਤੇ ਦੱਖਣੀ ਅਫਰੀਕਾ, ਬੋਤਸਵਾਨਾ, ਜ਼ਿੰਬਾਬਵੇ, ਹਾਂਗਕਾਂਗ ਅਤੇ ਹੋਰ ਦੇਸ਼ਾਂ ਦੇ ਯਾਤਰੀਆਂ ਦੀ ਕੁਆਰੰਟੀਨਿੰਗ ਦੀ ਸੰਭਾਵਨਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All