ਕਰੋਨਾ: 24 ਘੰਟਿਆਂ ਦੌਰਾਨ 6 ਹਜ਼ਾਰ ਤੋਂ ਵੱਧ ਪਾਜ਼ੇਟਿਵ ਮਰੀਜ਼

ਕਰੋਨਾ: 24 ਘੰਟਿਆਂ ਦੌਰਾਨ 6 ਹਜ਼ਾਰ ਤੋਂ ਵੱਧ ਪਾਜ਼ੇਟਿਵ ਮਰੀਜ਼

ਨਵੀਂ ਦਿੱਲੀ ਦੇ ਰਾਸ਼ਟਰ ਮੰਡਲ ਖੇਡ ਪਿੰਡ ’ਚ ਬਣਾਏ ਕੋਵਿਡ ਕੇਅਰ ਸੈਂਟਰ ਵਿੱੱਚ ਦਾਖ਼ਲ ਮਰੀਜ਼। -ਫੋਟੋ: ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਜਨਵਰੀ

ਦਿੱਲੀ ਵਿੱਚ ਬੀਤੇ 24 ਘੰਟਿਆਂ ਵਿੱਚ 10.55% ਪਾਜ਼ੇਟਿਵ ਦਰ ਨਾਲ 6000 ਤੋਂ ਵੱਧ ਨਵੇਂ ਮਰੀਜ਼ ਪਾਏ ਗਏ। ਸੋਮਵਾਰ ਦੇ ਮਾਮੂਲੀ ਵਾਧੇ ਨਾਲ ਰੋਜ਼ਾਨਾ ਦੀ ਗਿਣਤੀ 5760 ਹੋ ਗਈ ਹੈ।ਇਸ ਵਕਫ਼ੇ ਦੌਰਾਨ ਠੀਕ ਹੋਏ ਮਰੀਜ਼ਾਂ ਦੀ ਗਿਣਤੀ 9127 ਹੋ ਗਈ ਹੈ। ਸ਼ਹਿਰ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 42019 ਹੋ ਗਈ ਹੈ।31 ਹੋਰ ਮੌਤਾਂ ਹੋਣ ਕਾਰਨ ਕੁੱਲ ਮੌਤਾਂ 25681 ਹੋ ਗਈਆਂ ਹਨ। ਇਸੇ ਤਰ੍ਹਾਂ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਸ ਨੇ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਇਸ ਦੇ ਨਾਲ ਹੀ ਉਸ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਉਸਨੇ ਦੱਸਿਆ ਕਿ ਕਰੋਨਾ ਦੇ ਹਲਕੇ ਲੱਛਣ ਪਾਏ ਗਏ ਜਿਸ ਤੋਂ ਬਾਅਦ ਉਸਦੀ ਜਾਂਚ ਕੀਤੀ ਗਈ ਅਤੇ ਉਸਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਲਾਪਰਵਾਹ ਨਾ ਹੋਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All