ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖਿਆ ਵਿੱਚ ਭ੍ਰਿਸ਼ਟਾਚਾਰ ਦੇਸ਼ ਨਾਲ ਧੋਖੇ ਤੋਂ ਘੱਟ ਨਹੀਂ: ਪਾਠਕ

ਪੱਤਰ ਪ੍ਰੇਰਕ ਨਵੀਂ ਦਿੱਲੀ, 19 ਜੂਨ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਪੇਪਰ ਲੀਕ ਨੂੰ ਸੰਸਥਾਗਤ ਰੂਪ ਦੇਣ ਦਾ ਦੋਸ਼ ਲਗਾਇਆ ਅਤੇ ਨੀਟ ਦੀਆਂ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 19 ਜੂਨ

Advertisement

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਪੇਪਰ ਲੀਕ ਨੂੰ ਸੰਸਥਾਗਤ ਰੂਪ ਦੇਣ ਦਾ ਦੋਸ਼ ਲਗਾਇਆ ਅਤੇ ਨੀਟ ਦੀਆਂ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਠਕ ਨੇ ਕਿਹਾ ਕਿ ਸਿੱਖਿਆ ਵਿੱਚ ਭ੍ਰਿਸ਼ਟਾਚਾਰ ਦੇਸ਼ ਨਾਲ ਧੋਖੇ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ, “ਪਿਛਲੇ ਕੁਝ ਦਿਨਾਂ ਵਿੱਚ ਨੀਟ ਪ੍ਰੀਖਿਆ ’ਚ ਵੱਡਾ ਭ੍ਰਿਸ਼ਟਾਚਾਰ ਸਾਹਮਣੇ ਆਇਆ ਹੈ। ਨੀਟ ਪ੍ਰੀਖਿਆ ਦੇਸ਼ ਲਈ ਬਹੁਤ ਮਹੱਤਵਪੂਰਨ ਹੈ। ਮੈਡੀਕਲ ਕਾਲਜਾਂ ਵਿੱਚ ਸਾਰੇ ਦਾਖਲੇ ਨੀਟ ਰਾਹੀਂ ਕੀਤੇ ਜਾਂਦੇ ਹਨ। ਪਾਠਕ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਨੂੰ ਸਿਆਸੀ ਮੁੱਦਾ ਨਹੀਂ ਬਣਾਉਣਾ ਚਾਹੁੰਦੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ’ਚ ਚੁੱਪ ਤੋੜਨੀ ਚਾਹੀਦੀ ਹੈ।

Advertisement
Tags :
delhi newsRajya SabhaSandeep Pathak
Show comments