DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਪਿਛਲੇ ਸਾਲ ਦੇ ਮੁਕਾਬਲੇ 4 ਫੀਸਦ ਵੱਧ ਪੋਲਿੰਗ
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (DUSU) ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ ਸ਼ੁਰੂ ਹੋ ਗਈ। ਵੀਰਵਾਰ ਨੂੰ ਹੋਈ ਵੋਟਿੰਗ ਦੌਰਾਨ 39.45 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ। ਇਸ ਸਾਲ ਵੋਟਿੰਗ ਪਿਛਲੇ ਸਾਲ ਦੇ ਮੁਕਾਬਲੇ ਚਾਰ ਫੀਸਦ ਵਧੀ ਹੈ। ਵੋਟਿੰਗ ਦੋ ਸ਼ਿਫਟਾਂ- ਦਿਨ ਦੀਆਂ ਕਲਾਸਾਂ ਲਈ ਸਵੇਰੇ 8.30 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਸ਼ਾਮ ਦੀਆਂ ਕਲਾਸਾਂ ਲਈ ਦੁਪਹਿਰ 3 ਵਜੇ ਤੋਂ ਸ਼ਾਮ 7.30 ਵਜੇ ਤੱਕ- ਵਿੱਚ ਹੋਈ। ਇਨ੍ਹਾਂ ਚੋਣਾਂ ਵਿਚ ਮੁਕਾਬਲਾ ਮੁੱਖ ਤੌਰ ’ਤੇ RSS-ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਅਤੇ ਕਾਂਗਰਸ ਦੀ ਹਮਾਇਤ ਵਾਲੇ ਰਾਸ਼ਟਰੀ ਵਿਦਿਆਰਥੀ ਸੰਘ (NSUI) ਵਿਚਾਲੇ ਹੈ।

ਐੱਨਐੱਸਯੂਆਈ ਨੇ ਬੋਧੀ ਅਧਿਐਨ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਜੋਸਲਿਨ ਨੰਦਿਤਾ ਚੌਧਰੀ ਨੂੰ ਪ੍ਰਧਾਨ ਦੇ ਅਹੁਦੇ ਲਈ ਮੈਦਾਨ ਵਿੱਚ ਉਤਾਰਿਆ ਹੈ ਜਦੋਂਕਿ ਏਬੀਵੀਪੀ ਨੇ ਪ੍ਰਧਾਨਗੀ ਦੇ ਅਹੁਦੇ ਲਈ ਲਾਇਬਰੇਰੀ ਸਾਇੰਸ ਵਿਭਾਗ ਤੋਂ ਆਰੀਅਨ ਮਾਨ ’ਤੇ ਦਾਅ ਖੇਡਿਆ ਹੈ। ਇਸ ਸਾਲ DUSU ਚੋਣਾਂ ਲਈ ਪ੍ਰਚਾਰ ਵਿੱਚ ਇੱਕ ਸਪੱਸ਼ਟ ਬਦਲਾਅ ਆਇਆ। ਕਈ ਸਾਲਾਂ ਵਿੱਚ ਪਹਿਲੀ ਵਾਰ ਯੂਨੀਵਰਸਿਟੀ ਦੇ ਕਾਲਜਾਂ ਅਤੇ ਹੋਸਟਲਾਂ ਦੀਆਂ ਕੰਧਾਂ ਪੋਸਟਰਾਂ ਅਤੇ ਗ੍ਰੈਫਿਟੀ ਤੋਂ ਮੁਕਤ ਰਹੀਆਂ ਕਿਉਂਕਿ ਅਧਿਕਾਰੀਆਂ ਨੇ ਲਿੰਗਦੋਹ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਗਾੜ ਵਿਰੋਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਸੀ।

Advertisement

ਮੁੱਖ ਚੋਣ ਅਧਿਕਾਰੀ ਪ੍ਰੋਫੈਸਰ ਰਾਜ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦਾ ਅਮਲ ਸਮੇਂ ਸਿਰ ਸ਼ੁਰੂ ਹੋ ਗਿਆ ਸੀ ਅਤੇ ਕਈ ਦੌਰਾਂ ਵਿੱਚ ਚੱਲੇਗਾ। ਉਨ੍ਹਾਂ ਕਿਹਾ, ‘‘ਉਮੀਦਵਾਰਾਂ ਦੇ ਸਾਹਮਣੇ ਸਟਰਾਂਗ ਰੂਮ ਖੋਲ੍ਹਿਆ ਗਿਆ ਸੀ, ਅਤੇ ਫਿਰ ਪ੍ਰਕਿਰਿਆ ਮਸ਼ੀਨਾਂ ਵਿੱਚ ਤਬਦੀਲ ਹੋ ਗਈ। ਗਿਣਤੀ ਲਈ ਇੱਕ ਵੱਡੀ ਟੀਮ ਤਾਇਨਾਤ ਕੀਤੀ ਗਈ ਹੈ, ਜਿਸ ਵਿੱਚ ਈਵੀਐਮ ਦੇ ਆਧਾਰ ’ਤੇ 18 ਤੋਂ 20 ਦੌਰ ਦੀ ਗਿਣਤੀ ਹੋਣ ਦੀ ਸੰਭਾਵਨਾ ਹੈ। ਗੇੜ ਪੂਰਾ ਹੋਣ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਇਸ ਸਾਲ ਉਤਸ਼ਾਹਜਨਕ ਗੱਲ ਇਹ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਵੋਟਰਾਂ ਦੀ ਗਿਣਤੀ ਲਗਭਗ 4 ਪ੍ਰਤੀਸ਼ਤ ਵਧੀ ਹੈ।’’

Advertisement
×