ਜੋੜੇ ਨੂੰ ਰੇਸਤਰਾਂ ਵਿੱਚ ਜਾਣ ਤੋਂ ਰੋਕਿਆ
ਇੱਕ ਵਿਅਕਤੀ ਨੂੰ ਦਿੱਲੀ ਦੇ ਪੀਤਮਪੁਰਾ ਸਥਿਤ ਰੈਸਟੋਰੈਂਟ ਵਿੱਚ ਦਾਖ਼ਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਉਸ ਨੇ ਦੋਸ਼ ਲਗਾਇਆ ਕਿ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਰੈਸਟੋਰੈਂਟ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਸ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਪਹਿਰਾਵਾ ਪਾਇਆ ਹੋਇਆ ਸੀ, ਜਦੋਂਕਿ ‘ਘੱਟ ਕੱਪੜੇ’ ਪਹਿਨੇ ਹੋਏ ਲੋਕ ਆਸਾਨੀ ਨਾਲ ਅੰਦਰ ਦਾਖ਼ਲ ਹੋ ਰਹੇ ਸਨ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਰੈਸਟੋਰੈਂਟ ਦੇ ਮੈਨੇਜਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਉਧਰ, ਸੋਸ਼ਲ ਮੀਡੀਆ ’ਤੇ ਲੋਕਾਂ ਨੇ ਮੰਗ ਕੀਤੀ ਕਿ ਅਜਿਹੇ ਰੈਸਟੋਰੈਂਟ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਜੋ ਭਾਰਤੀ ਸਭਿਆਚਾਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਲੋਕਾਂ ਨੇ ਇਸ ਮਾਮਲੇ ਵਿੱਚ ਮੰਤਰੀ ਕਪਿਲ ਮਿਸ਼ਰਾ ਨੂੰ ਵੀ ਨਿਸ਼ਾਨਾ ਬਣਾਇਆ। ਜ਼ਿਕਰਯੋਗ ਹੈ ਕਿ ਕਪਿਲ ਮਿਸ਼ਰਾ ਨੇ ਇਸ ਘਟਨਾ ਨੂੰ ਨਾਮਨਜ਼ੂਰ ਕੀਤਾ ਸੀ। ਮਗਰੋਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਧਰ, ਰੈਸਟੋਰੈਂਟ ਨੇ ਸਪੱਸ਼ਟੀਕਰਨ ਜਾਰੀ ਕੀਤਾ ਕਿ ਵਾਇਰਲ ਵੀਡੀਓ ਤੋਂ ਬਾਅਦ ਖਾਣ-ਪੀਣ ਵਾਲੇ ਪ੍ਰਬੰਧਕਾਂ ਨੇ ਮੁਆਫ਼ੀ ਮੰਗੀ ਹੈ। ਕਪਿਲ ਮਿਸ਼ਰਾ ਵੱਲੋਂ ਸਾਂਝੇ ਕੀਤੇ ਗਏ ਇੱਕ ਹੋਰ ਵੀਡੀਓ ਵਿੱਚ ਇੱਕ ਵਿਅਕਤੀ ਨੇ ਰੈਸਟੋਰੈਂਟ ਵੱਲੋਂ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਪਹਿਰਾਵੇ ਪਹਿਨਣ ਵਾਲੇ ਲੋਕਾਂ ਦਾ ਸਵਾਗਤ ਹੈ। ਮਿਸ਼ਰਾ ਨੇ ਕਿਹਾ ਕਿ ਇਸ ਪੀਤਮਪੁਰਾ ਰੈਸਟੋਰੈਂਟ ਦੇ ਸੰਚਾਲਕਾਂ ਨੇ ਸਵੀਕਾਰ ਕੀਤਾ ਹੈ ਕਿ ਉਹ ਹੁਣ ਪਹਿਰਾਵੇ ਦੇ ਆਧਾਰ ‘ਤੇ ਕੋਈ ਪਾਬੰਦੀਆਂ ਨਹੀਂ ਲਗਾਉਣਗੇ ਅਤੇ ਭਾਰਤੀ ਪਹਿਰਾਵੇ ਵਿੱਚ ਆਉਣ ਵਾਲੇ ਨਾਗਰਿਕਾਂ ਦਾ ਸਵਾਗਤ ਕਰਨਗੇ।