ਪਹਾੜਗੰਜ ਖੇਤਰ ਵਿੱਚ ਪੁਲੀਸ ਮੁਕਾਬਲੇ ਦੌਰਾਨ ਵਿਕਾਸ ਕਾਲੀਆ ਗਰੋਹ ਦੇ ਦੋ ਮੈਂਬਰ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਨਬੀ ਕਰੀਮ-ਸਦਰ ਬਾਜ਼ਾਰ ਇਲਾਕੇ ਵਿੱਚ 13 ਸਤੰਬਰ ਦੀ ਗੋਲੀਬਾਰੀ ਦੀ ਵਾਰਦਾਤ ’ਚ ਲੋੜੀਂਦੇ ਸਨ। ਪੁਲੀਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਸੱਤ ਗੋਲੀਆਂ ਚੱਲੀਆਂ ਅਤੇ ਇਸ ਦੌਰਾਨ ਦੋਹਾਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ। ਮੁਲਜ਼ਮਾਂ ਦੀ ਪਛਾਣ ਅਕਾਸ਼ ਉਰਫ਼ ਮੱਠੀ ਅਤੇ ਮੁਕੇਸ਼ ਉਰਫ਼ ਚੀਨੂ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਸੋਮਵਾਰ ਨੂੰ ਪਹਾੜਗੰਜ ਵਿੱਚ ਚੇਮਸਫੋਡ ਰੋਡ ਤੋਂ ਰਿਜ਼ਰਵੇਸ਼ਨ ਰੋਡ ਵੱਲ ਜਾਣ ਵਾਲੇ ਰਸਤੇ ’ਤੇ ਪੁਲੀਸ ਟੀਮ ’ਤੇ ਚਾਰ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਇੱਕ ਗੋਲੀ ਹੈੱਡ ਕਾਂਸਟੇਬਲ ਮੋਹਿਤ ਦੇ ਸਿਰ ਕੋਲੋਂ ਲੰਘ ਗਈ, ਜਦੋਂ ਕਿ ਦੂਜੀ ਗੋਲੀ ਹੈੱਡ ਕਾਂਸਟੇਬਲ ਰਾਜਵੀਰ ਦੀ ਬੁਲੇਟਪ੍ਰੂਫ ਜੈਕੇਟ ’ਤੇ ਲੱਗੀ। ਇਸ ਮਗਰੋਂ ਪੁਲੀਸ ਟੀਮ ਨੇ ਜਵਾਬੀ ਕਾਰਵਾਈ ਵਿੱਚ ਤਿੰਨ ਗੋਲੀਆਂ ਚਲਾਈਆਂ, ਜਿਸ ’ਚ ਮੁਲਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਪਿਸਤੌਲ, ਦੇਸੀ ਕੱਟਾ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮੱਧ ਦਿੱਲੀ ਦੀ ਪੁਲੀਸ ਟੀਮ 13 ਸਤੰਬਰ ਨੂੰ ਨਬੀ ਕਰੀਮ-ਸਦਰ ਬਾਜ਼ਾਰ ਇਲਾਕੇ ਵਿੱਚ ਬਾਬਾ ਰਾਮਦੇਵ ਦੀ ਸ਼ੋਭਾ ਯਾਤਰਾ ਦੌਰਾਨ ਦੋ ਅਪਰਾਧਿਕ ਗਰੋਹਾਂ ਵਿਚਕਾਰ ਹੋਈ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਸੀ। ਜਾਂਚ ਦੌਰਾਨ ਤਕਨੀਕੀ ਨਿਗਰਾਨੀ ਅਤੇ ਜ਼ਮੀਨੀ ਪੱਧਰ ਦੇ ਯਤਨਾਂ ਨਾਲ ਵਿਕਾਸ ਕਾਲੀਆ ਗਰੋਹ ਦੇ ਮੈਂਬਰ ਅਕਾਸ਼ ਅਤੇ ਮੁਕੇਸ਼ ਦੀ ਕਥਿਤ ਸ਼ਮੂਲੀਅਤ ਸਾਹਮਣੇ ਆਈ। ਅਧਿਕਾਰੀ ਨੇ ਦੱਸਿਆ ਕਿ 28 ਸਤੰਬਰ ਨੂੰ ਪੁਲੀਸ ਨੂੰ ਸੂਚਨਾ ਮਿਲੀ ਕਿ ਦੋਵੇਂ ਹਥਿਆਰ ਲੈ ਕੇ ਚੋਰੀ ਦੀ ਮੋਟਰਸਾਈਕਲ ’ਤੇ ਆਪਣੇ ਵਿਰੋਧੀਆਂ ਦੀ ਹੱਤਿਆ ਲਈ ਪਹਾੜਗੰਜ ਪਹੁੰਚਣਗੇ। ਇਸ ਮਗਰੋਂ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲੀਸ ਨੇ ਦੱਸਿਆ ਕਿ ਚਾਰ ਮਾਮਲੇ ਸੁਲਝਾ ਲਏ ਗਏ ਹਨ, ਜਿਨ੍ਹਾਂ ਵਿੱਚ ਇਕ ਗੋਲੀਬਾਰੀ ਤੇ ਚੋਰੀ ਦੇ ਤਿੰਨ ਮਾਮਲੇ ਸ਼ਾਮਲ ਹਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

