ਤਿਉਹਾਰੀ ਸੀਜ਼ਨ

ਦਿੱਲੀ ਦੇ ਬਾਜ਼ਾਰਾਂ ਵਿੱਚ ਖਰੀਦੋ-ਫਰੋਖਤ ਕਾਰਨ ਭੀੜ ਵਧੀ

ਕਰੋਨਾ ਫੈਲਣ ਦਾ ਡਰ; ਦੁਕਾਨਦਾਰਾਂ ਦੀਆਂ ਜਥੇਬੰਦੀਆਂ ਵੱਲੋਂ ਪੁਲੀਸ ਸੁਰੱਖਿਆ ਵਧਾਉਣ ਦੀ ਮੰਗ

ਦਿੱਲੀ ਦੇ ਬਾਜ਼ਾਰਾਂ ਵਿੱਚ ਖਰੀਦੋ-ਫਰੋਖਤ ਕਾਰਨ ਭੀੜ ਵਧੀ

ਦਿੱਲੀ ਦੇ ਸਦਰ ਬਾਜ਼ਾਰ ਵਿੱਚ ਖਰੀਦਦਾਰੀ ਕਰਦੇ ਹੋਏ ਲੋਕ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 24 ਅਕਤੂਬਰ

ਉੱਤਰੀ ਭਾਰਤ ਦਾ ਕਾਰੋਬਾਰ ਦੇ ਲਿਹਾਜ਼ ਨਾਲ ਅਹਿਮ ਸ਼ਹਿਰ ਦਿੱਲੀ ਦੇ ਥੋਕ ਤੇ ਖੁਦਰਾ ਬਾਜ਼ਾਰਾਂ ਵਿੱਚ ਅੱਜ-ਕੱਲ੍ਹ ਬੇਹਿਸਾਬੀ ਭੀੜ ਦੇਖੀ ਜਾ ਸਕਦੀ ਹੈ, ਜੋ ਮੁੜ ਤੋਂ ਦਿੱਲੀ ਵਿੱਚ ਕਰੋਨਾ ਨੂੰ ਸੱਦਾ ਦੇ ਸਕਦੀ ਹੈ। ਦਿੱਲੀ ਦੇ ਹਰ ਬਾਜ਼ਾਰ ਵਿੱਚ ਲੋਕ ਖਰੀਦਦਾਰੀ ਕਰਦੇ ਦੇਖੇ ਜਾ ਸਕਦੇ ਹਨ। ਤਿਉਹਾਰਾਂ ਦੇ ਸਮੇਂ ਅਜਿਹਾ ਦਿੱਲੀ ਵਿੱਚ ਆਮ ਹੁੰਦਾ ਹੈ ਪਰ ਇਸ ਵਾਰ ਸਦਰ ਬਾਜ਼ਾਰ, ਚਾਂਦਨੀ ਚੌਕ, ਨਈਂ ਸੜਕ, ਚਾਵੜੀ ਬਾਜ਼ਾਰ, ਖਾਰੀ ਬਾਵਲੀ, ਨਿਆਂ ਬਾਜ਼ਾਰ ਵਿੱਚ ਕਈ ਥਾਵਾਂ ਉਪਰ ਲੋਕਾਂ ਦੀ ਭੀੜ ਬੀਤੇ ਦਿਨਾਂ ਤੋਂ ਦੇਖੀ ਜਾ ਸਕਦੀ ਹੈ। ਹਾਲਾਂਕਿ ਦਿੱਲੀ ਪੁਲੀਸ ਵੱਲੋਂ ਸੁਰੱਖਿਆ ਦੇ ਬੰਦੋਬਸਤ ਕੀਤੇ ਜਾ ਰਹੇ ਹਨ ਪਰ ਫਿਰ ਵੀ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਵੱਲੋਂ ਪੁਲੀਸ ਦੀ ਹੋਰ ਸੁਰੱਖਿਆ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਦਰ ਬਾਜ਼ਾਰ ਐਸੋਸੀਏਸ਼ਨ ਦੇ ਅਹੁਦੇਦਾਰ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਦਿੱਲੀ ਦੇ ਥੋਕ ਵਪਾਰੀਆਂ ਦੇ ਚਿਹਰੇ ਖਿੜ੍ਹੇ ਹੋਏ ਹਨ ਕਿਉਂਕਿ ਬਾਜ਼ਾਰਾਂ ਵਿੱਚ ਗਾਹਕਾਂ ਦੀ ਭੀੜ ਖਰੀਦੋ-ਫਰੋਖਤ ਕਰਦੀ ਦੇਖੀ ਜਾ ਰਹੀ ਹੈ। ਚਾਂਦਨੀ ਚੌਕ ਦੀ ਮਰਚੈਂਟ ਐਸੋਸੀਏਸ਼ਨ ਦੇ ਸਹਿ-ਸਕੱਤਰ ਸੁਸ਼ੀਲ ਕੁਮਾਰ ਜੈਨ ਅਨੁਸਾਰ ਸਦਰ ਬਾਜ਼ਾਰ ਥੋਕ ਬਾਜ਼ਾਰ ਤੋਂ ਇਲਾਵਾ ਚਾਂਦਨੀ ਚੌਕ ਤੇ ਇਸ ਦੇ ਆਲੇ-ਦੁਆਲੇ ਦੇ ਹੋਰ ਬਾਜ਼ਾਰਾਂ ’ਚ ਦੁਕਾਨਦਾਰਾਂ ਦੀ ਭੀੜ ਪਿਛਲੇ ਕੁਝ ਦਿਨਾਂ ਤੋਂ ਜ਼ਰੂਰਤ ਤੋਂ ਜ਼ਿਆਦਾ ਵਧ ਗਈ ਹੈ। ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਯਾਦਵ ਅਨੁਸਾਰ ਸਦਰ ਬਾਜ਼ਾਰ ਵਿੱਚ ਭੀੜ ਪਿਛਲੇ ਤਿੰਨ-ਚਾਰ ਦਿਨਾਂ ਤੋਂ ਇੰਨੀ ਜ਼ਿਆਦਾ ਹੈ ਕਿ ਇਸ ਉੱਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਸਦਰ ਬਾਜ਼ਾਰ ’ਚ ਭੀੜ ਦਿਨੋਂ ਦਿਨ ਵਧ ਰਹੀ ਹੈ। ਐਸੋਸੀਏਸ਼ਨ ਨੇ ਸਥਾਨਕ ਪੁਲੀਸ ਐੱਸਐੱਚਓ ਨਾਲ ਮੀਟਿੰਗ ਕੀਤੀ ਤੇ ਸਦਰ ਬਾਜ਼ਾਰ ਵਿੱਚ ਭੀੜ ਨੂੰ ਕੰਟਰੋਲ ਕਰਨ ਦੀ ਮੰਗ ਕੀਤੀ। ਪੁਲੀਸ ਨੇ ਐਸੋਸੀਏਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਦਰ ਬਾਜ਼ਾਰ ਵਿੱਚ ਭੀੜ ਨੂੰ ਕੰਟਰੋਲ ਕਰਨ ਲਈ 200 ਸਿਵਲ ਡਿਫੈਂਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਗੁੱਸੇ ਵਿੱਚ ਆਈ ਵਿਧਾਇਕਾ ਸੁੱਚੀ ਚੌਧਰੀ ਧਰਨੇ ਉੱਤੇ ਬੈਠੀ

ਸ਼ਹਿਰ

View All