ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ 2 ਨਵੰਬਰ ਨੂੰ

  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ...
Advertisement

 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬੱਤ ਦਾ ਭਲਾਈ ਸਾਈਕਲ ਰੈਲੀ 2 ਨਵੰਬਰ ਨੂੰ ਕੱਢੀ ਜਾਵੇਗੀ।

Advertisement

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਕਰਮਸਰ ਨੇ ਦੱਸਿਆ ਕਿ ਇਹ ਰਾਈਡ 2 ਨਵੰਬਰ ਨੂੰ ਸਵੇਰੇ 5.30 ਵਜੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਤੋਂ ਸ਼ੁਰੂ ਹੋਵੇਗੀ ਅਤੇ ਇੰਡੀਆ ਗੇਟ ਸਰਕਲ, ਅਸ਼ੋਕ ਰੋਡ, ਗੁਰਦੁਆਰਾ ਬੰਗਲਾ ਸਾਹਿਬ ਤੋਂ ਹੁੰਦੀ ਹੋਈ ਗੁਰਦੁਆਰਾ ਰਕਾਬਗੰਜ ਸਾਹਿਬ ਆ ਕੇ ਸੰਪੰਨ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਾਈਕਲ ਰਾਈਡ ਵਾਸਤੇ 500 ਦੇ ਕਰੀਬ ਰਜਿਸਟਰੇਸ਼ਨ ਆਈਆਂ ਹਨ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਵਿਚ ਚੇਤੰਨਤਾ ਪੈਦਾ ਕਰਨ, ਸਤਿਕਾਰ ਤੇ ਉਤਸ਼ਾਹ ਦੇ ਨਾਲ-ਨਾਲ ਨਿਰੋਗ ਰਹਿਣ ਦੀ ਇੱਛਾ ਉਤਸ਼ਾਹਿਤ ਕਰਨ ਵਾਸਤੇ ਇਸ ਸਾਈਕਲ ਰਾਈਡ ਦਾ ਪ੍ਰਬੰਧ ਕੀਤਾ ਹੈ।

Advertisement
Show comments