ਦਾਦੂਵਾਲ ਪਹੁੰਚਣਗੇ ਭਲਕੇ ਪਿਹੋਵਾ

ਦਾਦੂਵਾਲ ਪਹੁੰਚਣਗੇ ਭਲਕੇ ਪਿਹੋਵਾ

ਸਨਮਾਨ ਸਮਾਗਮ ਨੂੰ ਲੈ ਕੇ ਮੀਟਿੰਗ ਮਗਰੋਂ ਖੜ੍ਹੇ ਗੁਰਦੁਆਰਾ ਕਮੇਟੀ ਦੇ ਆਗੂ।

ਸੱਤਪਾਲ ਰਾਮਗੜ੍ਹੀਆ
ਪਿਹੋਵਾ, 25 ਸਤੰਬਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ 27 ਸਤੰਬਰ ਨੂੰ ਗੁਰਦੁਆਰਾ ਬਉਲੀ ਸਾਹਿਬ ਪਹੁੰਚਣਗੇ। ਇੱਥੇ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਵਰਿਆਮ ਸਿੰਘ ਨੇ ਦੱਸਿਆ ਕਿ ਐੱਚਐੱਸਜੀਪੀਸੀ ਪ੍ਰਧਾਨ 27 ਸਤੰਬਰ ਨੂੰ ਪਹਿਲੀ ਵਾਰ ਪਿਹੋਵਾ ਦੇ ਗੁਰਦੁਆਰਾ ਬਉਲੀ ਸਾਹਿਬ ਪਹੁੰਚਣਗੇ। ਸਮਾਗਮ ਵਿੱਚ ਪਿਹੋਵਾ ਦੀ ਵੱਖ ਵੱਖ ਸਿੱਖ ਜੱਥੇਬੰਦੀਆਂ ਅਤੇ ਧਾਰਮਿਕ ਸੰਗਠਨ ਪ੍ਰਧਾਨ ਦਾ ਸਨਮਾਨ ਕਰਨਗੇ। ਐੱਚਐੱਸਜੀਪੀਸੀ ਪ੍ਰਧਾਨ ਗੁਰਦੁਆਰਿਆਂ ਦੀ ਸੇਵਾ ਸੰਭਾਲ ਵਿੱਚ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ। ਇਸ ਮੌਕੇ ਪ੍ਰੀਤਮ ਸਿੰਘ ਮੱਲੀ, ਗੁਰਦਿਆਲ ਸਿੰਘ, ਰਾਜਿੰਦਰ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ, ਡਾ. ਪਰਮਜੀਤ ਸਿੰਘ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...