ਇਮਾਰਤ ਦਾ ਲੈਂਟਰ ਡਿੱਗਣ ਕਾਰਨ ਮੌਤ

ਇਮਾਰਤ ਦਾ ਲੈਂਟਰ ਡਿੱਗਣ ਕਾਰਨ ਮੌਤ

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਮਈ

ਪੱਛਮੀ ਦਿੱਲੀ ਦੇ ਮੁੰਡਕਾ ‘ਚ ਅੱਜ ਫਿਰਨੀ ਰੋਡ ‘ਤੇ ਇਕ ਉਸਾਰੀ ਅਧੀਨ ਇਮਾਰਤ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਦੋ ਜ਼ਖਮੀ ਹੋ ਗਏ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਿਕ ਉਨ੍ਹਾਂ ਨੂੰ ਸ਼ਾਮ 5:24 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਚਾਰ ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਮਾਰਤ ਦਾ ਲੈਂਟਰ ਹਿੱਲਣ ਕਾਰਨ ਡਿੱਗਿਆ ਹੈ, ਜਿਸ ਦੇ ਮਲਵੇ ਵਿੱਚ ਤਿੰਨ 3 ਮਜ਼ਦੂਰ ਫਸ ਗਏ। ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਜਦੋਂ ਕਿ ਦੋ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਿਕ ਸੂਚਨਾ ਮਿਲਣ ’ਤੇ ਸਥਾਨਕ ਪੁਲੀਸ ਤੇ ਰਾਹਤ ਕਾਰਜ ਲਈ ਦਸਤਾ ਮੌਕੇ ’ਤੇ ਪੁੱਜ ਗਿਆ, ਜਿਸ ਨੇ ਉਥੇ ਰਾਹਤ ਕਾਰਜ ਚਲਾਇਆ। ਖਬਰ ਲਿਖੇ ਜਾਣ ਤੱਕ ਮਲਵੇ ਨੂੰ ਹਟਾਉਣ ਦਾ ਕੰਮ ਜਾਰੀ ਸੀ। ਜ਼ਿਕਰਯੋਗ ਹੈ ਕਿ ਇਹ ਘਟਨਾ ਮੁੰਡਕਾ ਖੇਤਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਦੇ ਠੀਕ ਦੋ ਹਫ਼ਤੇ ਬਾਅਦ ਵਾਪਰੀ ਹੈ ਜਿਸ ਦੇ ਨਤੀਜੇ ਵਜੋਂ 28 ਵਿਅਕਤੀਆਂ ਦੀ ਮੌਤ ਅਤੇ 40 ਜ਼ਖਮੀ ਹੋ ਗਏ ਸਨ।

ਇਕ ਹੋਰ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਦੱਖਣੀ ਦਿੱਲੀ ਦੇ ਛੱਤਰਪੁਰ ਖੇਤਰ ਦੇ ਨੇੜੇ ਇੱਕ ਧਮਾਕੇ ਤੋਂ ਬਾਅਦ ਇੱਕ ਇਮਾਰਤ ਦੀਆਂ ਦੋ ਮੰਜ਼ਿਲਾਂ ਦੀਆਂ ਕੰਧਾਂ ਢਹਿ ਗਈਆਂ ਸਨ।

ਦਿੱਲੀ ਫਾਇਰ ਵਿਭਾਗ ਅਨੁਸਾਰ ਉਨ੍ਹਾਂ ਨੂੰ ਰਾਤ 9 ਵਜੇ ਘਟਨਾ ਦੀ ਸੂਚਨਾ ਮਿਲੀ ਤੇ ਪੰਜ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ।

ਅਧਿਕਾਰੀਆਂ ਨੇ ਦੱਸਿਆ ਕਿ ਐੱਲਪੀਜੀ ਗੈਸ ਲੀਕ ਹੋਣ ਕਾਰਨ ਧਮਾਕੇ ਵਿੱਚ ਇਮਾਰਤ ਦੀ ਦੂਜੀ ਤੇ ਤੀਜੀ ਮੰਜ਼ਲ ਨੂੰ ਨੁਕਸਾਨ ਪਹੁੰਚਿਆ ਹੈ। ਪੁਲੀਸ ਅਨੁਸਾਰ ਇਹ ਘਟਨਾ ਛੱਤਰਪੁਰ ਨੇੜੇ ਰਾਜਪੁਰ ਖੁੱਡ ਪਿੰਡ ਸੀ-113ਬੀ ਵਿੱਚ ਵਾਪਰੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All