ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫ਼ਤਹਿ ਦਿਵਸ ਲਾਲ ਕਿਲੇ ’ਤੇ 6 ਤੋਂ 7 ਅਪਰੈਲ ਨੂੰ ਮਨਾਇਆ ਜਾਵੇਗਾ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਧਰਮ ਪ੍ਰਚਾਰ ਦੇ ਚੇਅਰਮੈਨ, ਕੋ-ਚੇਅਰਮੈਨ, ਸਕੂਲਾਂ ਦੇ ਪ੍ਰਿੰਸੀਪਲ ਤੇ ਕਮੇਟੀ ਮੈਂਬਰਾਂ ਦੀ ਮੌਜੂਦਗੀ ’ਚ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ 6 ਤੋਂ 7 ਅਪਰੈਲ ਦੌਰਾਨ ਦਿੱਲੀ ਦੇ ਲਾਲ ਕਿਲਾ ’ਤੇ ਫ਼ਤਿਹ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੀਰਤਨ ਦਰਬਾਰ, ਖਾਲਸਾਈ ਖੇਡ ‘‘ਗਤਕੇ’ ਦਾ ਆਯੋਜਨ ਕੀਤਾ ਜਾਵੇਗਾ ਤੇ ਦਿੱਲੀ ਦੇ ਲਾਲ ਕਿਲੇ ਤੋਂ ਲੈ ਮਿਠਾਈਪੁਲ ਤਕ ਇੱਕ ਜਰਨੈਲੀ ਮਾਰਚ ਵੀ ਕੱਢਿਆ ਜਾਵੇਗਾ। ਇਸ ਮਾਰਚ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬ, ਸੰਤ ਸਮਾਜ ਤੇ ਹੋਰ ਪੰਥਕ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਪ੍ਰੋਗਰਾਮ ਸਬੰਧੀ ਲੋੜੀਂਦੀ ਮਨਜ਼ੂਰੀਆਂ ਸਬੰਧਤ ਵਿਭਾਗ ਨੂੰ ਚਿੱਠੀਆਂ ਭੇਜ ਕੇ ਮੰਗੀਆਂ ਗਈਆਂ ਹਨ।