ਸਕੂਲਾਂ ਦੇ ਸਫ਼ਾਈ ਪ੍ਰਬੰਧ ਨਿੱਜੀ ਏਜੰਸੀਆਂ ਨੂੰ ਸੌਂਪਣ ਦਾ ਫ਼ੈਸਲਾ
ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਪ੍ਰਬੰਧ ਹੁਣ ਨਿੱਜੀ ਏਜੰਸੀਆਂ ਵੱਲੋਂ ਕੀਤੀ ਜਾਵੇਗੀ। ਸਿੱਖਿਆ ਡਾਇਰੈਕਟੋਰੇਟ ਨੇ 621 ਹੋਰ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਫਾਈ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਹ ਪ੍ਰਣਾਲੀ 117 ਸਕੂਲਾਂ ਵਿੱਚ ਲਾਗੂ...
Advertisement
ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਪ੍ਰਬੰਧ ਹੁਣ ਨਿੱਜੀ ਏਜੰਸੀਆਂ ਵੱਲੋਂ ਕੀਤੀ ਜਾਵੇਗੀ। ਸਿੱਖਿਆ ਡਾਇਰੈਕਟੋਰੇਟ ਨੇ 621 ਹੋਰ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਫਾਈ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਹ ਪ੍ਰਣਾਲੀ 117 ਸਕੂਲਾਂ ਵਿੱਚ ਲਾਗੂ ਕੀਤੀ ਗਈ ਸੀ। ਹੁਣ ਰਾਜਧਾਨੀ ਦੇ ਸੈਂਕੜੇ ਹੋਰ ਸਕੂਲ ਸਫਾਈ ਲਈ ਨਿੱਜੀ ਏਜੰਸੀਆਂ ਨੂੰ ਨਿਯੁਕਤ ਕਰਨਗੇ। ਸਿੱਖਿਆ ਡਾਇਰੈਕਟੋਰੇਟ ਦੇ ਇੱਕ ਅਧਿਕਾਰੀ ਦੇ ਅਨੁਸਾਰ ਇਸ ਪ੍ਰਬੰਧ ਦਾ ਉਦੇਸ਼ ਸਾਰੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਏਜੰਸੀ ਨਾਲ ਇੱਕ ਸਮਝੌਤਾ ਕੀਤਾ ਗਿਆ ਹੈ ਜਿਸ ਦੇ ਤਹਿਤ ਸਫ਼ਾਈ ਦਾ ਕੰਮ ਕੀਤਾ ਜਾਵੇਗਾ ਅਤੇ ਨਿਗਰਾਨੀ ਕੀਤੀ ਜਾਵੇਗੀ।
Advertisement
Advertisement
×

