ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ ਵਿੱਚ ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 17 ਜਨਵਰੀ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 11.00 ਵਜੇ ਗੁਰਦੁਆਰਾ ਰਕਾਬਗੰਜ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਕੌਮੀ ਰਾਜਧਾਨੀ ਦੇ ਸ਼ੰਕਰ ਰੋਡ, ਰਾਜਿੰਦਰ ਨਗਰ, ਪਟੇਲ ਨਗਰ, ਮੋਤੀ ਨਗਰ, ਰਾਜਾ ਗਾਰਡਨ, ਸੁਭਾਸ਼ ਨਗਰ ਮੋੜ ਤੋਂ ਹੁੰਦਾ ਹੋਇਆ ਫਤਹਿ ਨਗਰ ਜੇਲ੍ਹ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਤੇ ਗੁਰੂ ਗ੍ਰੰਥ  ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਸੀ ਕਿ ਸਿਵਾਏ ਗੁਰੂ ਸਾਹਿਬ ਦੀ ਸਵਾਰੀ ਵਾਲੀ ਗੱਡੀ ਦੇ ਇਸ ਵਾਰ ਨਗਰ ਕੀਰਤਨ ਵਿਚ ਹੋਰ ਕੋਈ ਗੱਡੀ ਸ਼ਾਮਲ ਨਹੀਂ ਸੀ ਤੇ ਸਾਰੀਆਂ ਸੰਗਤਾਂ ਨੇ ਪੈਦਲ ਹੀ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਮੁੱਚੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਬੀਬੀਆਂ ਦੇ ਜਥੇ ਵੱਲੋਂ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ ਤੇ ਸੰਗਤ ਦੇ ਸਮੁੱਚੇ ਰਸਤੇ ਵਿਚ ਗੁਰੂ ਸਵਾਰੀ ’ਤੇ ਫੁੱਲਾਂ ਦੀ ਵਰਖਾ ਕੀਤੀ। ਕਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਮਗਰੋਂ ਪਹਿਲੀ ਵਾਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਹੈ।

ਗੁਰਦੁਆਰਾ ਰਕਾਬਗੰਜ ਦੇ ਲੰਗਰ ਹਾਲ ਦਾ ਨਾ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਰੱਖਿਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖੰਡ ਕੀਰਤਨੀ ਜਥੇ ਵੱਲੋਂ ਆਈ ਮੰਗ ਅਨੁਸਾਰ ਗੁਰਦੁਆਰਾ ਰਕਗਾਬਗੰਜ ਸਾਹਿਬ ਵਿਚ ਬਣੇ ਲੰਗਰ ਹਾਲ ਦਾ ਨਾ ਭਾਈ ਰਣਧੀਰ ਸਿੰਘ ਲੰਗਰ ਹਾਲ ਰੱਖ ਦਿੱਤਾ ਹੈ। ਇਸ ਨਾਂ ਨਾਲ ਲੰਗਰ ਹਾਲ ਦਾ ਨਾਮਕਰਨ ਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ  ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ ਸ੍ਰੀ ਸਿਰਸਾ ਨੇ ਆਖਿਆ ਕਿ ਬਰਤਾਨੀਆ ਹਕੂਮਤ ਨੇ ਜਦੋਂ ਗੁਰਦੁਆਰਾ ਰਕਾਬਗੰਜ ਸਾਹਿਬ  ਦੀ ਕੰਧ ਢਾਹੀ ਸੀ ਤਾਂ ਭਾਈ ਰਣਧੀਰ ਸਿੰਘ ਨੇ ਇਸ ਜਬਰ ਜ਼ੁਲਮ ਦਾ ਡੱਟ ਕੇ ਵਿਰੋਧ ਕੀਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All