ਸੰਸਦ ਮੈਂਬਰ ਬਾਂਸੁਰੀ ਸਵਰਾਜ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਖਾਰਜ
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਵੱਲੋਂ ਭਾਜਪਾ ਦੇ ਸੰਸਦ ਮੈਂਬਰ ਬਾਂਸੁਰੀ ਸਵਰਾਜ ਖ਼ਿਲਾਫ਼ ਦਾਇਰ ਅਪਰਾਧਿਕ ਮਾਮਲਾ ਇੱਥੋਂ ਦੀ ਰਾਊਸ ਐਵੇਨਿਊ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਜੈਨ ਨੇ ਰਾਊਸ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ...
Advertisement
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਵੱਲੋਂ ਭਾਜਪਾ ਦੇ ਸੰਸਦ ਮੈਂਬਰ ਬਾਂਸੁਰੀ ਸਵਰਾਜ ਖ਼ਿਲਾਫ਼ ਦਾਇਰ ਅਪਰਾਧਿਕ ਮਾਮਲਾ ਇੱਥੋਂ ਦੀ ਰਾਊਸ ਐਵੇਨਿਊ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਜੈਨ ਨੇ ਰਾਊਸ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਬਾਂਸੁਰੀ ਸਵਰਾਜ ਨੇ ਉਨ੍ਹਾਂ ਨੂੰ ਭ੍ਰਿਸ਼ਟ ਕਿਹਾ ਸੀ ਅਤੇ ਉਨ੍ਹਾਂ ਦੇ ਘਰ ਤੋਂ ਨਕਦੀ ਅਤੇ ਸੋਨਾ ਬਰਾਮਦ ਹੋਣ ਦਾ ਦੋਸ਼ ਲਗਾਇਆ ਸੀ। ਜੈਨ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਸ਼ਿਕਾਇਤ ਨੂੰ 16 ਦਸੰਬਰ 2024 ਨੂੰ ਲਰਨਡ ਮੈਜਿਸਟ੍ਰੇਟ ਨੇ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਜੈਨ ਨੇ ਉਕਤ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਵਿਸ਼ੇਸ਼ ਜੱਜ, ਰਾਊਸ ਐਵੇਨਿਊ ਅਦਾਲਤ ਅੱਗੇ ਸੋਧ ਪਟੀਸ਼ਨ ਦਾਇਰ ਕੀਤੀ ਸੀ। ਅੱਜ ਲਰਨਡ ਸਪੈਸ਼ਲ ਜੱਜ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸਤੇਂਦਰ ਜੈਨ ਵੱਲੋਂ ਦਾਇਰ ਸੋਧ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
Advertisement
Advertisement
×