ਰੱਖਿਆ ਕੌਂਸਲ ਵੱਲੋਂ 38900 ਕਰੋੜ ਰੁਪਏ ਦੇ ਖਰੀਦ ਸੌਦਿਆਂ ’ਤੇ ਮੋਹਰ

ਰਾਜਨਾਥ ਸਿੰਘ ਦੀ ਅਗਵਾਈ ਵਾਲੀ ਕੌਂਸਲ ਨੇ ਦਿੱਤੀ ਹਰੀ ਝੰਡੀ

ਰੱਖਿਆ ਕੌਂਸਲ ਵੱਲੋਂ 38900 ਕਰੋੜ ਰੁਪਏ ਦੇ ਖਰੀਦ ਸੌਦਿਆਂ ’ਤੇ ਮੋਹਰ

ਨਵੀਂ ਦਿੱਲੀ, 2 ਜੁਲਾਈ

ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ’ਤੇ ਚੀਨ ਨਾਲ ਜਾਰੀ ਤਲਖੀ ਦਰਮਿਆਨ ਰੱਖਿਆ ਮੰਤਰਾਲੇ ਨੇ ਅੱਜ 38,900 ਕਰੋੜ ਰੁਪਏ ਮੁੱਲ ਦੇ ਮੂਹਰਲੀ ਕਤਾਰ ਦੇ ਜੰਗੀ ਜਹਾਜ਼ਾਂ, ਮਿਜ਼ਾਈਲ ਪ੍ਰਣਾਲੀ ਤੇ ਹੋਰ ਹਥਿਆਰਾਂ ਦੀ ਖਰੀਦ ਦੇ ਸੌਦੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਖਰੀਦ ਦਾ ਮੁੱਖ ਨਿਸ਼ਾਨਾ ਹਥਿਆਰਬੰਦ ਬਲਾਂ ਦੀ ਜੰਗੀ ਸਮਰਥਾਵਾਂ ਨੂੰ ਵਧਾਉਣਾ ਹੈ। ਅਧਿਕਾਰੀਆਂ ਨੇ ਕਿਹਾ ਕਿ 21 ਮਿੱਗ-29 ਜੰਗੀ ਜਹਾਜ਼ ਰੂਸ ਤੋਂ ਅਤੇ 12 ਸੂ-30 ਐੱਮਕੇਆਈ ਜਹਾਜ਼ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ ਤੋਂ ਖਰੀਦੇ ਜਾਣਗੇ। ਮੰਤਰਾਲੇ ਨੇ ਮੌਜੂਦਾ 59 ਮਿੱਗ-29 ਜਹਾਜ਼ਾਂ ਨੂੰ ਅਪਗ੍ਰੇਡ ਕਰਨ ਦੀ ਇਕ ਵੱਖਰੀ ਤਜਵੀਜ਼ ਵੀ ਪ੍ਰਵਾਨ ਕਰ ਲਈ ਹੈ। ਉਪਰੋਕਤ ਸਾਰੇ ਫੈਸਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਡਿਫੈਂਸ ਐਕੂਜ਼ੀਸ਼ਨ ਕੌਂਸਲ (ਡੈਕ) ਦੀ ਮੀਟਿੰਗ ’ਚ ਲਏ ਗਏ।

ਮੰਤਰਾਲੇ ਨੇ 248 ‘ਅਸਤਰਾ’ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦੀ ਖਰੀਦ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਹ ਮਿਜ਼ਾਈਲਾਂ ਜੰਗੀ ਮਸ਼ਕਾਂ ’ਚ ਕੰਮ ਅਾਉਂਦੇ ਸੁਪਰਸੌਨਿਕ ਜਹਾਜ਼ਾਂ ਨਾਲ ਮੱਥਾ ਲਾਉਣ ਤੇ ਉਨ੍ਹਾਂ ਨੂੰ ਦਿਨ ਜਾਂ ਰਾਤ ਕਿਸੇ ਵੀ ਮੌਸਮ ਵਿੱਚ ਤਬਾਹ ਕਰਨ ਦੇ ਸਮਰੱਥ ਹਨ। ਇਹੀ ਨਹੀਂ ਡੈਕ ਨੇ ਪਿਨਾਕਾ ਮਿਜ਼ਾਈਲ ਪ੍ਰਣਾਲੀ ਹਾਸਲ ਕਰਨ ਤੇ ਜ਼ਮੀਨ ਤੋਂ ਜ਼ਮੀਨ ਤਕ 1000 ਕਿਲੋਮੀਟਰ ਤਕ ਨਿਸ਼ਾਨਾ ਫੁੰਡਣ ਵਾਲੀਆਂ ਮਿਜ਼ਾਈਲਾਂ ਦੀ ਖਰੀਦ ਦੇ ਫੈਸਲੇ ’ਤੇ ਵੀ ਮੋਹਰ ਲਾ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All