ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Delhi AAP Meeting: ਨਵੇਂ ਚੁਣੇ ਗਏ 'ਆਪ' ਵਿਧਾਇਕਾਂ ਨਾਲ Kejriwal ਨੇ ਕੀਤੀ ਮੁਲਾਕਾਤ

Delhi: Kejriwal meets newly elected AAP MLAs, asks them to work for people
ਨਵੀਂ ਦਿੱਲੀ ਵਿੱਚ ਆਪਣੀ ਰਿਹਾਇਸ਼ ਦੇ ਬਾਹਰ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਨ ਸਮੇਂ ਦਿੱਲੀ ਦੀ ਅਹੁਦਾ ਛੱਡ ਰਹੀ ਮੁੱਖ ਮੰਤਰੀ ਆਤਿਸ਼ੀ, 'ਆਪ' ਦੇ ਜੇਤੂ ਵਿਧਾਇਕਾਂ ਨਾਲ। -ਫੋਟੋ: ਪੀਟੀਆਈ
Advertisement

‘ਆਪ’ ਸੁਪਰੀਮੋ ਨੇ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ; ਅਸੀਂ ਦਿੱਲੀ ਵਿਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ: ਆਤਿਸ਼ੀ

ਨਵੀਂ ਦਿੱਲੀ, 9 ਫਰਵਰੀ

Advertisement

ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ (AAP supremo Arvind Kejriwal) ਨੇ ਇੱਥੇ ਫਿਰੋਜ਼ਸ਼ਾਹ ਰੋਡ ਸਥਿਤ ਆਪਣੇ ਨਿਵਾਸ ਸਥਾਨ 'ਤੇ ‘ਆਪ’ ਦੇ 22 ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਹੁਦਾ ਛੱਡ ਰਹੀ ਮੁੱਖ ਮੰਤਰੀ ਆਤਿਸ਼ੀ (outgoing chief minister Atishi), ਜੋ ਭਾਜਪਾ ਦੇ ਤੂਫਾਨ ਦਾ ਸਾਹਮਣਾ ਕਰਦਿਆਂ ਜਿੱਤ ਦਰਜ ਕਰਨ ਵਾਲੇ 22 'ਆਪ' ਆਗੂਆਂ ਵਿੱਚੋਂ ਇੱਕ ਹਨ, ਨੇ ਕਿਹਾ ਕਿ ਪਾਰਟੀ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਇਹ ਯਕੀਨੀ ਬਣਾਏਗੀ ਕਿ ਭਗਵਾ ਪਾਰਟੀ ਆਪਣੇ ਵਾਅਦੇ ਪੂਰੇ ਕਰੇ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘‘ਆਪ' ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਯਕੀਨੀ ਬਣਾਏਗੀ ਕਿ ਭਾਜਪਾ 8 ਮਾਰਚ ਤੱਕ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਅਦਾ ਕਰੇ ਜਿਵੇਂ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ, 300 ਯੂਨਿਟ ਮੁਫ਼ਤ ਬਿਜਲੀ ਦੇਵੇ ਅਤੇ ਲੋਕਾਂ ਲਈ ਹੋਰ ਸਹੂਲਤਾਂ ਜਾਰੀ ਰੱਖੇ।’’

ਆਤਿਸ਼ੀ ਨੇ ਕਿਹਾ ਕਿ ਵਿਧਾਇਕ ਇਹ ਯਕੀਨੀ ਬਣਾਉਣਗੇ ਕਿ ਭਾਜਪਾ ਪਿਛਲੇ 10 ਸਾਲਾਂ ਵਿੱਚ 'ਆਪ' ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਮੁਫਤ ਸੇਵਾਵਾਂ ਅਤੇ ਸਹੂਲਤਾਂ ਨੂੰ ਬੰਦ ਨਾ ਕਰੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 'ਆਪ' ਦੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਵਿਰੋਧੀ ਧਿਰ ਦੇ ਨੇਤਾ ਨੂੰ ਨਾਮਜ਼ਦ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ 5 ਫਰਵਰੀ ਨੂੰ ਹੋਈਆਂ ਚੋਣਾਂ ਵਿਚ ਭਾਜਪਾ ਨੇ 70 ਵਿਧਾਨ ਸਭਾ ਸੀਟਾਂ ਵਿੱਚੋਂ 48 ਜਿੱਤੀਆਂ ਹਨ। ਇਸ ਤਰ੍ਹਾਂ ਪਾਰਟੀ ਨੇ 26 ਸਾਲਾਂ ਤੋਂ ਵੱਧ ਸਮੇਂ ਬਾਅਦ ਦਿੱਲੀ ਵਿੱਚ ਸੱਤਾ ਵਿੱਚ ਵਾਪਸੀ ਕੀਤੀ ਅਤੇ ਇੱਕ ਦਹਾਕੇ ਤੋਂ ਜਾਰੀ 'ਆਪ' ਦੀ ਸਰਕਾਰ ਨੂੰ ਉਖਾੜ ਦਿੱਤਾ। ਵੋਟਾ ਦੀ ਗਿਣਤੀ 8 ਫਰਵਰੀ ਨੂੰ ਹੋਈ। ਪੀਟੀਆਈ

Advertisement