DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Akashwani Protest: ਆਕਾਸ਼ਵਾਣੀ ਭਵਨ ’ਚ ਦਾਖ਼ਲ ਹੋਣ ’ਤੇ ਰਾਹੁਲ ਤੇ ਪ੍ਰਿਅੰਕਾ ਖ਼ਿਲਾਫ਼ ਐੱਫ.ਆਈ.ਆਰ.

ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜੇ; ਪੁਲੀਸ ਨੇ 10 ਸੰਸਦ ਮੈਂਬਰਾਂ ਸਮੇਤ 260 ਲੋਕ ਹਿਰਾਸਤ ’ਚ ਲਏ

  • fb
  • twitter
  • whatsapp
  • whatsapp
featured-img featured-img
ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਰੋਸ ਮਾਰਚ ਕੱਢਣ ਦੌਰਾਨ ਕਾਂਗਰਸੀ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ 'ਇੰਡੀਆ' ਗਠਜੋੜ ਦੇ ਹੋਰ ਆਗੂ। -ਫ਼ੋਟੋ: ਮਾਨਸ ਰੰਜਨ
Advertisement

ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਵਿਰੁੱਧ ਰੋਸ ਮਾਰਚ ਦੌਰਾਨ ਬਿਨਾਂ ਇਜਾਜ਼ਤ ਆਕਾਸ਼ਵਾਣੀ ਭਵਨ ਦੇ ਅੰਦਰ ਦਾਖ਼ਲ ਹੋਣ ਦੇ ਦੋਸ਼ ਹੇਠ ਕਾਂਗਰਸ ਅਗੂਆਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹੋਰ ਵਿਰੋਧੀ ਧਿਰ ਦੇ ਆਗੂਆਂ ਅਤੇ ਸਮਰਥਕਾਂ ਖ਼ਿਲਾਫ਼ ਐੱਫ.ਆਈ.ਆਰ. (FIR) ਦਰਜ ਕੀਤੀ ਹੈ।

ਪੁਲੀਸ ਅਨੁਸਾਰ ਇਹ ਮਾਮਲਾ ਪ੍ਰਦਰਸ਼ਨਕਾਰੀਆਂ ਵੱਲੋਂ ਇਮਾਰਤ ਅੰਦਰ ਦਾਖ਼ਲ ਹੋਣ ਅਤੇ ਪੁਲੀਸ ਦੀਆਂ ਵਾਰ-ਵਾਰ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਬਾਹਰ ਨਾ ਨਿਕਲਣ ਤੋਂ ਬਾਅਦ ਦਰਜ ਕੀਤਾ ਗਿਆ ਹੈ। ‘ਇੰਡੀਆ’ ਗਠਜੋੜ ਦੇ ਮੈਂਬਰ ਪਾਰਲੀਮੈਂਟ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਦਫ਼ਤਰ 'ਨਿਰਵਾਚਨ ਸਦਨ' ਵੱਲ ਮਾਰਚ ਕਰ ਰਹੇ ਸਨ, ਜਿਸ ਦੌਰਾਨ ਇਹ ਪ੍ਰਦਰਸ਼ਨਕਾਰੀ ਆਕਾਸ਼ਵਾਣੀ ਭਵਨ ਦੇ ਕੰਪਲੈਕਸ ਵਿੱਚ ਵੜ ਗਏ।

Advertisement

ਪੁਲੀਸ ਮੁਤਾਬਕ ਰੋਸ ਮਾਰਚ ਸਵੇਰੇ ਲਗਪਗ 10:30 ਵਜੇ ਸ਼ੁਰੂ ਹੋਇਆ ਸੀ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਗਾਇਆ ਪਹਿਲਾ ਬੈਰੀਕੇਡ ਤੋੜ ਦਿੱਤਾ ਅਤੇ ਨੀਤੀ ਆਯੋਗ ਨੇੜੇ ਦੂਜੇ ਬੈਰੀਕੇਡ ਵੱਲ ਵਧਣ ਲੱਗੇ। ਪੁਲੀਸ ਅਧਿਕਾਰੀਆਂ ਵੱਲੋਂ ਵਾਰ-ਵਾਰ ਲਾਊਡ ਸਪੀਕਰਾਂ ਰਾਹੀਂ ਐਲਾਨ ਕੀਤਾ ਗਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਲਾਗੂ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪਿੱਛੇ ਹਟਣ ਦੀ ਅਪੀਲ ਕੀਤੀ ਗਈ।

Advertisement

ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਪੁਲੀਸ ਨੇ 10 ਸੰਸਦ ਮੈਂਬਰਾਂ ਸਮੇਤ ਲਗਪਗ 260 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਾਨੂੰਨੀ ਕਾਰਵਾਈ ਲਈ ਵੱਖ-ਵੱਖ ਪੁਲੀਸ ਥਾਣਿਆਂ ਵਿੱਚ ਲੈ ਗਈ।

ਇਸ ਤੋਂ ਬਾਅਦ ਜ਼ਿਆਦਾਤਰ ਪ੍ਰਦਰਸ਼ਨਕਾਰੀ ਉੱਥੋਂ ਚਲੇ ਗਏ, ਪਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪਵਨ ਖੇੜਾ, ਮਨੀਸ਼ ਛੱਤਰਥ ਅਤੇ ਲਗਪਗ 50-60 ਸਮਰਥਕ ਆਕਾਸ਼ਵਾਣੀ ਭਵਨ ਦੇ ਅੰਦਰ ਚਲੇ ਗਏ ਅਤੇ ਉੱਥੇ ਧਰਨੇ ’ਤੇ ਬੈਠ ਗਏ।

ਪੁਲੀਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਜਗ੍ਹਾ ਖਾਲੀ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਨਾਂਹ ਕਰ ਦਿੱਤੀ। ਰਾਹੁਲ ਗਾਂਧੀ ਹੋਰ ਆਗੂਆਂ ਨਾਲ ਉੱਥੇ ਬੋਹੜ ਦੇ ਰੁੱਖ ਹੇਠਾਂ ਬੈਠੇ ਰਹੇ ਅਤੇ ਜ਼ਿੱਦ ’ਤੇ ਅੜੇ ਰਹੇ ਕਿ ਉਹ ਉਦੋਂ ਹੀ ਜਾਣਗੇ ਜਦੋਂ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਦਾ ਸਮਾਂ ਮਿਲੇਗਾ।

ਪੁਲੀਸ ਅਨੁਸਾਰ ਕਾਨੂੰਨ ਤੇ ਵਿਵਸਥਾ ਬਣਾਏ ਰੱਖਣ ਲਈ ਅਤੇ ਕਾਨੂੰਨੀ ਹੁਕਮਾਂ ਦੀ ਵਾਰ-ਵਾਰ ਉਲੰਘਣਾ ਕਰਨ ’ਤੇ ਇਹ ਕਾਰਵਾਈ ਕੀਤੀ ਗਈ ਹੈ।

Advertisement
×