DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi AQI: ਦਿੱਲੀ ’ਚ ਦੀਵਾਲੀ ਤੋਂ ਪਹਿਲਾਂ ਸਾਹ ਲੈਣਾ ਔਖਾ ਹੋਇਆ

ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਬਰਕਰਾਰ; ਜਹਾਂਗੀਰਪੁਰੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਸਭ ਤੋਂ ਵੱਧ

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਦੇ ਗਾਜ਼ੀਪੁਰ ਵਿੱਚ ਧੁਆਂਖੀ ਧੁੰਦ ਦੌਰਾਨ ਵਾਹਨਾਂ ਦੀਆਂ ਲਾਈਟਾਂ ਬਾਲ ਕੇ ਜਾਂਦੇ ਹੋਏ ਲੋਕ। -ਫੋਟੋ: ਏਐੱਨਆਈ
Advertisement

ਦਿੱਲੀ ਵਿੱਚ ਦੀਵਾਲੀ ਤੋਂ ਪਹਿਲਾਂ ਪ੍ਰਦੂਸ਼ਣ ਵਧਣ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜਹਾਂਗੀਰਪੁਰੀ ਵਿੱਚ ਸਭ ਤੋਂ ਵੱਧ ਪ੍ਰਦੂਸ਼ਣ ਦਰਜ ਕੀਤਾ ਗਿਆ ਹੈ। ਇੱਥੇ ਹਵਾ ਗੁਣਵੱਤਾ ਸੂਚਕ ਅੰਕ (ਏ ਕਿਊ ਆਈ) 452 ਤੱਕ ਪਹੁੰਚ ਗਿਆ ਹੈ, ਜੋ ‘ਗੰਭੀਰ’ ਸ਼੍ਰੇਣੀ ਵਿੱਚ ਆਉਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਇੱਥੇ ਔਸਤ ਏ ਕਿਊ ਆਈ ਮੰਗਲਵਾਰ ਨੂੰ 462, ਸੋਮਵਾਰ ਨੂੰ 436, ਐਤਵਾਰ ਨੂੰ 378 ਅਤੇ 31 ਅਕਤੂਬਰ ਨੂੰ 243 ਰਿਹਾ ਸੀ। ਵਾਤਾਵਰਨ ਮਾਹਿਰ ਸੁਨੀਲ ਦਹੀਆ ਨੇ ਪ੍ਰਦੂਸ਼ਣ ਵਧਣ ਦਾ ਕਾਰਨ ਉਦਯੋਗਿਕ ਨਿਕਾਸੀ, ਪ੍ਰਤੀਕੂਲ ਮੌਸਮੀ ਸਥਿਤੀਆਂ ਅਤੇ ਨਿਗਰਾਨੀ ਕੇਂਦਰ ਦੇ ਆਲੇ-ਦੁਆਲੇ ਪ੍ਰਦੂਸ਼ਕਾਂ ਦੇ ਖਿੱਲਰਣ ਵਿੱਚ ਸੰਭਾਵਿਤ ਰੁਕਾਵਟ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਹਾਂਗੀਰਪੁਰੀ ਵਿੱਚ ਉਦਯੋਗਿਕ ਗਤੀਵਿਧੀਆਂ ਜ਼ਿਆਦਾ ਹੋਣ ਕਾਰਨ ਪ੍ਰਦੂਸ਼ਣ ਵੱਧ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਅੱਜ ਦੁਪਹਿਰ 3:05 ਵਜੇ ਦਿੱਲੀ ਦਾ ਸਮੁੱਚਾ ਏ ਕਿਊ ਆਈ 378 (ਬਹੁਤ ਮਾੜਾ) ਸੀ। ਸ਼ਹਿਰ ਦਾ 24 ਘੰਟੇ ਦਾ ਔਸਤ ਏ ਕਿਊ ਆਈ 350 ਸੀ, ਜਦੋਂ ਕਿ ਸੋਮਵਾਰ ਨੂੰ ਇਹ 324 ਅਤੇ ਐਤਵਾਰ ਨੂੰ 261 ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ, 0-50 ਦੇ ਏ ਕਿਊ ਆਈ ਨੂੰ ਚੰਗਾ, 51-100 ਨੂੰ ਤਸੱਲੀਬਖ਼ਸ਼, 101-200 ਨੂੰ ਦਰਮਿਆਨਾ, 201-300 ਨੂੰ ਮਾੜਾ, 301-400 ਨੂੰ ਬਹੁਤ ਮਾੜਾ ਅਤੇ 401-500 ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਇਸ ਵੇਲੇ ‘ਗਰੈਪ’ ਦਾ ਦੂਜਾ ਪੜਾਅ ਲਾਗੂ ਹੈ, ਜੋ ਸ਼ਹਿਰ ਦੀ ਹਵਾ ਦੀ ਗੁਣਵੱਤਾ ਬਹੁਤ ਮਾੜੀ ਸ਼੍ਰੇਣੀ ਵਿੱਚ ਦਾਖਲ ਹੋਣ ’ਤੇ ਲਾਗੂ ਕੀਤਾ ਜਾਂਦਾ ਹੈ।

ਇਸ 12 ਸੂਤਰੀ ਕਾਰਜ ਯੋਜਨਾ ਵਿੱਚ ਸੜਕਾਂ ਦੀ ਸਫ਼ਾਈ, ਪਾਣੀ ਦਾ ਛਿੜਕਾਅ, ਉਸਾਰੀ ਵਾਲੀਆਂ ਥਾਵਾਂ ’ਤੇ ਸਖ਼ਤ ਧੂੜ ਕੰਟਰੋਲ ਅਤੇ ਉਸਾਰੀ ਅਤੇ ਭੰਨ-ਤੋੜ ਦੀਆਂ ਗਤੀਵਿਧੀਆਂ ਰੋਕਣਾ ਸ਼ਾਮਲ ਹੈ।

Advertisement

‘ਆਪ’ ਨੇ ਰੇਖਾ ਗੁਪਤਾ ਤੇ ਸਿਰਸਾ ਖ਼ਿਲਾਫ਼ ਕਾਰਵਾਈ ਮੰਗੀ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ’ਤੇ ਹਵਾ ਦੀ ਗੁਣਵੱਤਾ ਦੇ ਅੰਕੜਿਆਂ ਵਿੱਚ ਹੇਰ-ਫੇਰ ਕਰਨ ਦਾ ਦੋਸ਼ ਲਾਇਆ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਲਈ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼ਹਿਰ ਦੇ ਸਭ ਤੋਂ ਪ੍ਰਦੂਸ਼ਿਤ ਇਲਾਕਿਆਂ ਵਿੱਚ ਸ਼ਾਮਲ ਜਹਾਂਗੀਰਪੁਰੀ ਸਥਿਤ ਨਿਗਰਾਨੀ ਕੇਂਦਰ ਦਾ ਹਵਾਲਾ ਦਿੰਦੇ ਹੋਏ ‘ਆਪ’ ਦੀ ਦਿੱਲੀ ਇਕਾਈ ਦੇ ਪ੍ਰਧਾਨ ਭਾਰਦਵਾਜ ਨੇ ਦੋਸ਼ ਲਾਇਆ ਕਿ ਪ੍ਰਦੂਸ਼ਣ ਦੇ ਪੱਧਰ ਦੀ ਰੀਡਿੰਗ ਵਿੱਚ ਹੇਰ-ਫੇਰ ਕਰਨ ਲਈ ਹਵਾ ਦੀ ਗੁਣਵੱਤਾ ਨਿਗਰਾਨੀ ਕੇਂਦਰਾਂ ਦੇ ਆਲੇ-ਦੁਆਲੇ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮੁੱਖ ਮੰਤਰੀ ਗੁਪਤਾ ਅਤੇ ਸਿਰਸਾ ਸਾਹਮਣੇ ਵਾਰ-ਵਾਰ ਇਹ ਮੁੱਦਾ ਚੁੱਕਿਆ, ਪਰ ਦੋਵਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਭਾਰਦਵਾਜ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸ਼ਿਕਾਇਤ ਦੇ ਕੇ ਹਵਾ ਦੀ ਗੁਣਵੱਤਾ ਸੂਚਕ ਅੰਕ ਦੇ ਅੰਕੜਿਆਂ ਵਿੱਚ ਕਥਿਤ ਹੇਰ-ਫੇਰ ਲਈ ਗੁਪਤਾ ਅਤੇ ਸਿਰਸਾ ਖ਼ਿਲਾਫ਼ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਨਿਗਰਾਨੀ ਕੇਂਦਰਾਂ ਵਿੱਚ ਕਥਿਤ ਤੌਰ ’ਤੇ ਦਖ਼ਲਅੰਦਾਜ਼ੀ ਦੀ ਤੁਰੰਤ, ਆਜ਼ਾਦ ਅਤੇ ਉੱਚ-ਪੱਧਰੀ ਜਾਂਚ ਕਰਵਾਉਣ ਦੇ ਨਾਲ-ਨਾਲ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੁਆਰਾ ਸੰਚਾਲਿਤ ਅੰਕੜੇ ਇਕੱਠੇ ਕਰਨ ਵਾਲੀਆਂ ਪ੍ਰਣਾਲੀਆਂ ਅਤੇ ਨਿਗਰਾਨੀ ਕੇਂਦਰਾਂ ਦਾ ਸਖ਼ਤ ਆਡਿਟ ਕਰਵਾਉਣ ਦੀ ਵੀ ਮੰਗ ਕੀਤੀ। ਇਨ੍ਹਾਂ ਦੋਸ਼ਾਂ ’ਤੇ ਦਿੱਲੀ ਸਰਕਾਰ ਜਾਂ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ।

Advertisement

Advertisement
×