ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 4 ਜੂਨ
ਇੱਥੇ ਮਹਿਰੌਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਯਾਦਗਾਰ ਨੂੰ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਵੱਲੋਂ ਛੇਤੀ ਹੀ ਕੌਮੀ ਯਾਦਗਾਰ ਕਰਾਰ ਦਿੱਤਾ ਜਾ ਰਿਹਾ ਹੈ। ਕੇਂਦਰੀ ਸੱਭਿਆਚਾਰਕ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੌਮੀ ਯਾਦਗਾਰ ਅਥਾਰਟੀ ਦੇ ਚੇਅਰਮੈਨ ਤਰੁਣ ਵਿਜੇ, ਦਿੱਲੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਬਾਬਾ ਬੰਦਾ ਸਿੰਘ ਦੇ ਸਾਥੀਆਂ ਦੇ ਵੰਸ਼ਜਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਇਸ ਤਜਵੀਜ਼ ਨੂੰ ਹਰੀ ਝੰਡੀ ਦਿਵਾਉਣਗੇ।