Delhi Assembly: BJP stages walkout: ਭਾਜਪਾ ਵੱਲੋਂ ਵਾਕਆਊਟ
ਵਿਰੋਧੀ ਧਿਰ ਦੇ ਮੈਂਬਰਾਂ ਨੇ ਪ੍ਰਸ਼ਨ ਕਾਲ ਨਾ ਹੋਣ ’ਤੇ ਕੀਤਾ ਇਤਰਾਜ਼
Advertisement
ਨਵੀਂ ਦਿੱਲੀ, 26 ਨਵੰਬਰ
ਦਿੱਲੀ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਇਆ। ਇਹ ਸੈਸ਼ਨ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕਾਂ ਨੇ ਪ੍ਰਸ਼ਨ ਕਾਲ ਨਾ ਹੋਣ ਦੇ ਮਾਮਲੇ ’ਤੇ ਦਿੱਲੀ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ। ਇਸ ਤੋਂ ਪਹਿਲਾਂ ਸਪੀਕਰ ਰਾਮ ਨਿਵਾਸ ਗੋਇਲ ਨੇ ਨਿਯਮ 280 ਤਹਿਤ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਦੱਸਿਆ ਪਰ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਦੀ ਅਗਵਾਈ ਵਿੱਚ ਭਾਜਪਾ ਦੇ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ।
Advertisement
ਉਨ੍ਹਾਂ ਇਸ ਗੱਲ ਦਾ ਵੀ ਵਿਰੋਧ ਕੀਤਾ ਕਿ ਤਿੰਨ ਦਿਨਾ ਸੈਸ਼ਨ ਵਿੱਚ ਕੋਈ ਪ੍ਰਸ਼ਨ ਕਾਲ ਨਹੀਂ ਦਿੱਤਾ ਗਿਆ ਤਾਂ ਕਿ ਵਿਧਾਇਕ ਸਰਕਾਰ ਨੂੰ ਸਵਾਲ ਨਾ ਕਰ ਸਕਣ।
ਪੀਟੀਆਈ
Advertisement
×