ਨਵੀਂ ਦਿੱਲੀ, 14 ਅਪਰੈਲ
ਸੀਐੱਨਜੀ ਦੀਆਂ ਕੀਮਤਾਂ ਵਿੱਚ 2.5 ਰੁਪਏ ਦੇ ਨਵੇਂ ਵਾਧੇ ਖ਼ਿਲਾਫ਼ ਆਟੋ, ਟੈਕਸੀ ਤੇ ਕੈਬ ਡਰਾਈਵਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਗੈਸ ਦੀਆਂ ਕੀਮਤਾਂ ’ਤੇ ਸਬਸਿਡੀ ਦੀ ਮੰਗ ਨੂੰ ਲੈ ਕੇ 18 ਅਪਰੈਲ ਤੋਂ ਹੜਤਾਲ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ ਅਤੇ ਉਹ 18 ਅਪਰੈਲ ਤੋਂ ਹੜਤਾਲ ’ਤੇ ਚਲੇ ਜਾਣਗੇ। ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ 35 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ ਮੁਹੱਈਆ ਕਰਵਾਈ ਜਾਵੇ।