DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Delhi Badarpur stabbing Incident: ਦਿੱਲੀ ’ਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਨਾਬਾਲਗ ਦਾ ਬੇਰਹਿਮੀ ਨਾਲ ਕਤਲ; ਕੁੜੀ ਦੇ ਭਰਾ ਨੇ ਸਾਥੀਆਂ ਨਾਲ ਮਿਲ ਕੇ ਮਾਰਿਆ ਚਾਕੂ

ਦੱਖਣੀ-ਪੂਰਬੀ ਦਿੱਲੀ ਦੇ ਬਦਰਪੁਰ ਇਲਾਕੇ ਦੀ ਘਟਨਾ; ਪੁਲੀਸ ਨੇ ਤਿੰਨ ਨਾਬਾਲਗ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਦੱਖਣੀ-ਪੂਰਬੀ ਦਿੱਲੀ ਦੇ ਮੋਲੜਬੰਦ ਇਲਾਕੇ ਵਿੱਚ ਇੱਕ 17 ਸਾਲਾ ਨਾਬਾਲਗ ਨੌਜਵਾਨ ਦਾ ਉਸ ਦੀ ਪ੍ਰੇਮਿਕਾ ਦੇ ਭਰਾ ਵੱਲੋਂ ਸਾਥੀਆਂ ਸਮੇਤ ਮਿਲ ਕੇ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਝੜਪ ਤੋਂ ਬਾਅਦ ਹਰਕਤ ਵਿੱਚ ਆਈ ਪੁਲੀਸ ਨੇ ਤਿੰਨ ਨਾਬਾਲਗ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਦੋਂਕਿ ਘਟਨਾ ਵਿੱਚ ਸ਼ਾਮਲ ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਮੁਤਾਬਕ ਐਤਵਾਰ ਰਾਤ ਕਰੀਬ 8 ਵਜੇ ਬਦਰਪੁਰ ਥਾਣੇ ਦੇ ਅਧੀਨ ਆਉਂਦੇ 40 ਫੁੱਟ ਰੋਡ, ਮੋਲੜਬੰਦ ਦੀ ਗਲੀ ਨੰਬਰ 4 ਵਿੱਚ ਪਾਂਡੇ ਮੈਡੀਕਲ ਸਟੋਰ ਦੇ ਕੋਲ ਝਗੜਾ ਅਤੇ ਚਾਕੂਬਾਜ਼ੀ ਹੋਣ ਦੀ ਸੂਚਨਾ ਸਥਾਨਕ ਬੀਟ ਸਟਾਫ਼ ਰਾਹੀਂ ਮਿਲੀ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੋਲੜਬੰਦ ਐਕਸਟੈਂਸ਼ਨ ਦੇ ਰਹਿਣ ਵਾਲੇ ਮ੍ਰਿਤਕ ਨੌਜਵਾਨ ਦੇ ਇੱਕ ਕੁੜੀ ਨਾਲ ਪ੍ਰੇਮ ਸਬੰਧ ਸਨ। ਕੁੜੀ ਦੇ ਭਰਾ ਨੇ ਰੰਜਿਸ਼ ਤਹਿਤ ਨੌਜਵਾਨ ਨੂੰ ਗੱਲਬਾਤ ਕਰਨ ਲਈ ਉੱਥੇ ਸੱਦਿਆ ਸੀ। ਮ੍ਰਿਤਕ ਨੌਜਵਾਨ ਵੀ ਆਪਣੇ ਤਿੰਨ ਦੋਸਤਾਂ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚ ਗਿਆ, ਜਿੱਥੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਜੋ ਦੇਖਦੇ ਹੀ ਦੇਖਦੇ ਖ਼ੂਨੀ ਸੰਘਰਸ਼ ਵਿੱਚ ਬਦਲ ਗਈ।

Advertisement

ਝੜਪ ਦੌਰਾਨ ਮੁਲਜ਼ਮਾਂ ਨੇ ਨਾਬਾਲਗ ਦੇ ਸੀਨੇ ਅਤੇ ਪੇਟ ਵਿੱਚ ਤੇਜ਼ਧਾਰ ਹਥਿਆਰ (ਚਾਕੂ) ਨਾਲ ਕਈ ਵਾਰ ਕੀਤੇ। ਲਹੂ-ਲੁਹਾਨ ਹਾਲਤ ਵਿੱਚ ਨੌਜਵਾਨ ਨੂੰ ਉੱਥੇ ਮੌਜੂਦ ਲੋਕਾਂ ਦੀ ਮਦਦ ਨਾਲ ਤੁਰੰਤ ਏਮਜ਼ (AIIMS) ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਸ਼ੁਰੂਆਤ ਵਿੱਚ ਉਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਸੀ, ਪਰ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ।

Advertisement

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕ੍ਰਾਈਮ ਟੀਮ ਨੇ ਘਟਨਾ ਵਾਲੀ ਥਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਹੈ ਅਤੇ ਇਸ ਸਬੰਧੀ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਹਿਰਾਸਤ ਵਿੱਚ ਲਏ ਗਏ ਤਿੰਨਾਂ ਨਾਬਾਲਗਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Advertisement
×