DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi-Bjp-Mahila-Morcha ਵੱਲੋਂ ਕਾਂਗਰਸ ਖ਼ਿਲਾਫ਼ ਮੁਜ਼ਾਹਰਾ

ਔਰਤਾਂ ਨਾਲ ਦੁਰਵਿਹਾਰ ਦੇ ਦੋਸ਼ ਲਾਏ; ਪੁਲੀਸ ਨੂੰ ਸ਼ਿਕਾਇਤ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ਮੁਜ਼ਾਹਰਾ ਕਰਦੀਆਂ ਹੋਈਆਂ ਭਾਜਪਾ ਦੀਆਂ ਮਹਿਲਾ ਆਗੂ ਅਤੇ ਵਰਕਰਾਂ। -ਫੋਟੋ: ਦਿਓਲ
Advertisement

ਦਿੱਲੀ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਵੱਲੋਂ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਦੀ ਅਗਵਾਈ ਹੇਠ ਅੱਜ ਕਾਂਗਰਸ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਕੱਲ੍ਹ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂਆਂ ’ਤੇ ਔਰਤਾਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲਾਉਂਦੇ ਹੋਏ ਕੇਂਦਰੀ ਦਿੱਲੀ ਦੇ ਡੀ ਸੀ ਪੀ ਰੋਹਿਤ ਰਾਜਬੀਰ ਸਿੰਘ ਨੂੰ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਨੇ ਨੱਥੀ ਵੀਡੀਓ ਵਿੱਚ ਪਛਾਣੇ ਗਏ ਕਾਂਗਰਸੀ ਵਰਕਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਭਾਜਪਾ ਦੀਆਂ ਮਹਿਲਾ ਵਰਕਰਾਂ ਨੇ ਰਾਹੁਲ ਗਾਂਧੀ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਅਤੇ ਕਾਂਗਰਸ ਖਿਲਾਫ ਨਾਅਰੇਬਾਜ਼ੀ ਕੀਤੀ।

ਸੰਸਦ ਮੈਂਬਰ ਸਹਿਰਾਵਤ ਦੇ ਨਾਲ ਪੀੜਤ ਵਰਕਰ ਰਚਨਾ ਵਸ਼ਿਸ਼ਠ ਤੇ ਰਸ਼ਮੀ ਵਾਜਪਾਈ ਨੇ ਕੇਂਦਰੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲੀਸ ਨਾਲ ਮੁਲਾਕਾਤ ਕੀਤੀ। ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਨੇ ਕਿਹਾ ਕਿ ਕੱਲ੍ਹ ਕਾਂਗਰਸੀ ਵਰਕਰਾਂ ਵੱਲੋਂ ਭਾਜਪਾ ਮਹਿਲਾ ਮੋਰਚਾ ਵਰਕਰਾਂ ਪ੍ਰਤੀ ਦਿਖਾਇਆ ਗਿਆ ਵਿਹਾਰ ਉਨ੍ਹਾਂ ਕਦਰਾਂ-ਕੀਮਤਾਂ ਅਤੇ ਆਚਰਨ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਖ਼ਿਲਾਫ਼ ਕਾਰਵਾਈ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Advertisement

Advertisement
Advertisement
×