Delhi Blast: ਮੁਲਜ਼ਮ ਅਮੀਰ10 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜਿਆ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੋਮਵਾਰ ਨੂੰ ਲਾਲ ਕਿਲ੍ਹਾ ਧਮਾਕਾ ਕੇਸ ਦੇ ਇੱਕ ਦੋਸ਼ੀ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਮੁਲਜ਼ਮ ਅਮੀਰ ਰਾਸ਼ਿਦ ਅਲੀ ਨੂੰ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਜਿਸ ਉਪਰੰਤ ਅਦਾਲਤ...
Advertisement
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੋਮਵਾਰ ਨੂੰ ਲਾਲ ਕਿਲ੍ਹਾ ਧਮਾਕਾ ਕੇਸ ਦੇ ਇੱਕ ਦੋਸ਼ੀ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਮੁਲਜ਼ਮ ਅਮੀਰ ਰਾਸ਼ਿਦ ਅਲੀ ਨੂੰ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਜਿਸ ਉਪਰੰਤ ਅਦਾਲਤ ਨੇ ਮੁਲਜ਼ਮ ਨੂੰ 10 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜ ਦੇੇਣਾ।
Advertisement
ਇਸ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਅਦਾਲਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ 10 ਨਵੰਬਰ ਨੂੰ ਕੌਮੀ ਰਾਜਧਾਨੀ ਵਿੱਚ ਲਾਲ ਕਿਲ੍ਹੇ ਨੇੜੇ ਵਿਸਫੋਟਕ ਨਾਲ ਭਰੀ ਕਾਰ ਫਟਣ ਨਾਲ 13 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ।
ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਤੋਂ ਇੱਕ ਡਾਕਟਰ ਉਮਰ ਨਬੀ ਕਾਰ ਚਲਾ ਰਿਹਾ ਸੀ ਅਤੇ ਉਸ ਦੇ ਸਬੰਧ ਇੱਕ ਵ੍ਹਾਈਟ ਕਾਲਰ ਅਤਿਵਾਦੀ ਮਾਡਿਊਲ ਨਾਲ ਸਨ ਜਿਸ ਦਾ ਪਰਦਾਫਾਸ਼ ਮੁੱਖ ਤੌਰ ’ਤੇ ਹਰਿਆਣਾ ਦੇ ਫਰੀਦਾਬਾਦ ਤੋਂ ਵਿਸਫੋਟਕਾਂ ਦੀ ਬਰਾਮਦਗੀ ਨਾਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ:
Advertisement
