DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਜਾਂਚ ਜਾਰੀ

ਆਰਮੀ ਪਬਲਿਕ ਸਕੂਲ ਅਤੇ ਸਲਵਾਨ ਪਬਲਿਕ ਸਮੇਤ ਕਈ ਸੰਸਥਾਵਾਂ ਨੂੰ ਆਏ ਧਮਕੀ ਭਰੇ ਈਮੇਲ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Delhi Bomb Threat: ਕੌਮੀਂ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਸਹਿਮ ਦਾ ਮਾਹੌਲ ਪਸਰ ਗਿਆ ਜਦੋਂ ਕਈ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਸਕੂਲਾਂ ਵਿੱਚ ਦਿੱਲੀ ਕੈਂਟ ਸਥਿਤ ਆਰਮੀ ਪਬਲਿਕ ਸਕੂਲ, ਜਨਕਪੁਰੀ ਦਾ ਮੀਰਾ ਮਾਡਲ ਪਬਲਿਕ ਸਕੂਲ ਅਤੇ ਮਯੂਰ ਵਿਹਾਰ ਦਾ ਸਲਵਾਨ ਪਬਲਿਕ ਸਕੂਲ ਸ਼ਾਮਲ ਹਨ। ਧਮਕੀ ਭਰੀਆਂ ਚਿੱਠੀਆਂ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲੀਸ ਅਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ।

ਦਿੱਲੀ ਫਾਇਰ ਸਰਵਿਸ ਅਨੁਸਾਰ ਇਹ ਅਲਰਟ ਸਵੇਰੇ ਲਗਭਗ 8 ਵਜੇ ਮਿਲੇ ਸਨ। ਸੂਚਨਾ ਮਿਲਦੇ ਹੀ ਦਿੱਲੀ ਪੁਲੀਸ ਦੀਆਂ ਟੀਮਾਂ, ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਕੁੱਤਾ ਦਸਤਾ (Dog Squad) ਮੌਕੇ ’ਤੇ ਪਹੁੰਚ ਗਏ। ਸਾਵਧਾਨੀ ਵਜੋਂ ਕਈ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੂਰੀ ਇਮਾਰਤ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

Advertisement

ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸੁਰੱਖਿਆ ਦੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ। ਫਿਲਹਾਲ ਪੁਲੀਸ ਇਨ੍ਹਾਂ ਈਮੇਲਾਂ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਕੋਈ ਗੰਭੀਰ ਸਾਜ਼ਿਸ਼।

Advertisement

Advertisement
×