DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi 'ਚ ਟੁੱਟਿਆ 14 ਸਾਲਾਂ ਦਾ ਰਿਕਾਰਡ, ਦਰਜ ਹੋਈ ਮਈ ਦੀ ਸਭ ਤੋਂ ਗਰਮ ਰਾਤ

ਘੱਟੋ-ਘੱਟ ਤਾਪਮਾਨ ਆਮ ਨਾਲੋਂ 5.7 ਡਿਗਰੀ ਸੈਲਸੀਅਸ ਵਧਿਆ

  • fb
  • twitter
  • whatsapp
  • whatsapp
featured-img featured-img
ਗਰਮੀ ਤੋਂ ਬਚਣ ਲਈ ਪਾਣੀ ਦੀਆਂ ਬੋਤਲਾਂ ਲਿਜਾਂਦੀਆਂ ਹੋਈਆਂ ਔਰਤਾਂ। -ਫੋਟੋ: ਏਐੱਨਆਈ
Advertisement

ਦਿੱਲੀ ਵਿੱਚ ਅੱਜ ਮਈ ਮਹੀਨੇ ਦੀ ਪਿਛਲੇ 14 ਸਾਲਾਂ ਵਿੱਚ ਸਭ ਤੋਂ ਗਰਮ ਰਾਤ ਦਰਜ ਕੀਤੀ ਗਈ। ਇੱਥੇ ਘੱਟੋ-ਘੱਟ ਤਾਪਮਾਨ 32.4 ਡਿਗਰੀ ਸੈਲਸੀਅਸ ਰਿਹਾ, ਜੋ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ 5.7 ਡਿਗਰੀ ਸੈਲਸੀਅਸ ਵਧੇਰੇ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਇਸ ਤੋਂ ਪਹਿਲਾਂ 26 ਮਈ 2012 ਨੂੰ ਘੱਟੋ-ਘੱਟ ਤਾਪਮਾਨ ਇਸ ਤੋਂ ਵਧੇਰੇ ਭਾਵ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦਿੱਲੀ ਵਿੱਚ ਇਸੇ ਮਹੀਨੇ 21 ਮਈ ਨੂੰ ਵੀ ਅਜਿਹੇ ਹੀ ਹਾਲਾਤ ਦੇਖਣ ਨੂੰ ਮਿਲੇ ਸਨ, ਜਦੋਂ ਘੱਟੋ-ਘੱਟ ਤਾਪਮਾਨ 31.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਵੀ ਰਾਤ ਦਾ ਤਾਪਮਾਨ ਆਮ ਨਾਲੋਂ ਕਾਫ਼ੀ ਵਧੇਰੇ ਦਰਜ ਕੀਤਾ ਗਿਆ। ਪਾਲਮ ਵਿੱਚ ਘੱਟੋ-ਘੱਟ ਤਾਪਮਾਨ 30.5 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵਧੇਰੇ ਹੈ। ਇਸੇ ਤਰ੍ਹਾਂ ਲੋਧੀ ਰੋਡ ਵਿੱਚ 30 ਡਿਗਰੀ ਸੈਲਸੀਅਸ, ਰਿੱਜ ਵਿੱਚ 30.6 ਡਿਗਰੀ ਸੈਲਸੀਅਸ ਅਤੇ ਅਯਾਨਗਰ ਵਿੱਚ 32 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ, ਜੋ ਕ੍ਰਮਵਾਰ ਆਮ ਨਾਲੋਂ 5 ਡਿਗਰੀ, 4.4 ਡਿਗਰੀ ਅਤੇ 5.3 ਡਿਗਰੀ ਸੈਲਸੀਅਸ ਉੱਪਰ ਰਿਹਾ।

Advertisement

ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਫ਼ਦਰਜੰਗ, ਲੋਧੀ ਰੋਡ ਅਤੇ ਅਯਾਨਗਰ ਵਿੱਚ ਗਰਮ ਰਾਤ ਵਰਗੇ ਹਾਲਾਤ ਬਣੇ ਹੋਏ ਹਨ। ਨਿਯਮਾਂ ਅਨੁਸਾਰ ਗਰਮ ਰਾਤ ਉਦੋਂ ਐਲਾਨੀ ਜਾਂਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵਧੇਰੇ ਰਹੇ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.5 ਡਿਗਰੀ ਸੈਲਸੀਅਸ ਤੋਂ 6.4 ਡਿਗਰੀ ਸੈਲਸੀਅਸ ਦੇ ਵਿਚਕਾਰ ਵਧੇਰੇ ਦਰਜ ਹੋਵੇ। ਵਿਭਾਗ ਨੇ ਭਵਿੱਖ ਵਿੱਚ ਲੂ ਚੱਲਣ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿਸ ਦੌਰਾਨ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ ਵਿੱਚ ਬੀਤੀ ਸ਼ਾਮ ਹਨੇਰੀ ਚੱਲੀ, ਜਿਸ ਕਾਰਨ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਆਈ ਹੈ। ਅੱਜ ਸਵੇਰੇ 9 ਵਜੇ ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ (ਏ ਕਿਊ ਆਈ) 206 ਦਰਜ ਕੀਤਾ ਗਿਆ, ਜੋ ‘ਖ਼ਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਦੇ ਮਿਆਰਾਂ ਅਨੁਸਾਰ 0 ਤੋਂ 50 ਦੇ ਵਿਚਕਾਰ ਏ ਕਿਊ ਆਈ ਨੂੰ ‘ਚੰਗਾ’, 101 ਤੋਂ 200 ਨੂੰ ‘ਦਰਮਿਆਨਾ’, 201 ਤੋਂ 300 ਨੂੰ ‘ਖ਼ਰਾਬ’, 301 ਤੋਂ 400 ਨੂੰ ‘ਬਹੁਤ ਖ਼ਰਾਬ’ ਅਤੇ 401 ਤੋਂ 500 ਦੇ ਵਿਚਕਾਰ ‘ਗੰਭੀਰ’ ਸ਼੍ਰੇਣੀ ਵਿੱਚ ਰੱਖਿਆ ਜਾਂਦਾ ਹੈ।

Advertisement

Advertisement
×