DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Building Collapse: ਦੱਖਣੀ ਦਿੱਲੀ ਵਿਚ ਪੰਜ ਮੰਜ਼ਿਲਾ ਇਮਾਰਤ ਡਿੱਗੀ; ਤਿੰਨ ਹਲਾਕ, ਪੰਜ ਦੀ ਹਾਲਤ ਗੰਭੀਰ

ਪੀ ਜੀ ਵਜੋਂ ਰਹਿੰਦੇ ਸਨ ਵੱਡੀ ਗਿਣਤੀ ਵਿਦਿਆਰਥੀ

  • fb
  • twitter
  • whatsapp
  • whatsapp
featured-img featured-img
Tribune photo: Manas Ranjan
Advertisement

ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਖੇਤਰ ਵਿੱਚ ਐਤਵਾਰ ਦੁਪਹਿਰ ਨੂੰ ਲੜਕਿਆਂ ਦੀ ਪੀ ਜੀ ਵਾਲੀ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ, ਜਿਸ ਕਾਰਨ ਤਿੰਨ ਜਣੇ ਹਲਾਕ ਹੋ ਗਏ ਹਨ ਤੇ ਪੰਜ ਦੀ ਹਾਲਤ ਗੰਭੀਰ ਹੈ। ਇਸ ਤੋਂ ਇਲਾਵਾ ਨੌਂ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਜਦਕਿ ਕਈ ਹੋਰਨਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਇਹ ਇਲਾਕਾ ਦਿੱਲੀ ਯੂਨੀਵਰਸਿਟੀ ਦੇ ਦੱਖਣੀ ਕੈਂਪਸ ਦੇ ਨੇੜੇ ਹੈ ਅਤੇ ਇਸ ਵਿੱਚ ਵਿਦਿਆਰਥੀਆਂ ਦੇ ਹੋਸਟਲਾਂ ਅਤੇ ਖਾਣ-ਪੀਣ ਦੇ ਆਊਟਲੈਟਾਂ ਨਾਲ ਭਰੀਆਂ ਤੰਗ ਗਲੀਆਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਮਾਰਤ ਲਗਪਗ 20 ਸਾਲ ਪੁਰਾਣੀ ਸੀ ਅਤੇ ਜਦੋਂ 1:30 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ ਤਾਂ ਬੇਸਮੈਂਟ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ।

Advertisement

ਸਥਾਨਕ ਪੁਲੀਸ, ਫਾਇਰ ਬ੍ਰਿਗੇਡ, ਐਂਬੂਲੈਂਸਾਂ ਅਤੇ ਹੋਰ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ ਹਨ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਐੱਨ ਡੀ ਆਰ ਐੱਫ ਦੀ ਇੱਕ ਟੀਮ ਵੀ ਪਹੁੰਚ ਗਈ ਹੈ ਅਤੇ ਬਚਾਅ ਤੇ ਰਾਹਤ ਕਾਰਜ ਜਾਰੀ ਹਨ।

Advertisement

ਪੁਲੀਸ ਨੇ ਦੱਸਿਆ ਕਿ ਨਾਨਕਪੁਰਾ ਗੁਰਦੁਆਰੇ ਦੇ ਨੇੜੇ ਇੱਕ ਇਮਾਰਤ ਦੇ ਡਿੱਗਣ ਬਾਰੇ ਸਾਊਥ ਕੈਂਪਸ ਪੁਲੀਸ ਸਟੇਸ਼ਨ ਵਿੱਚ ਦੁਪਹਿਰ 1:34 ਵਜੇ ਪੀ ਸੀ ਆਰ ਕਾਲ ਪ੍ਰਾਪਤ ਹੋਈ ਸੀ।

ਪੁਲੀਸ ਨੇ ਕਿਹਾ ਕਿ ਉਨ੍ਹਾਂ ਨੇ ਇਮਾਰਤ ਦੇ ਮਾਲਕ ਦੀ ਪਛਾਣ ਕਰ ਲਈ ਹੈ ਅਤੇ ਉਸ ਦਾ ਪਤਾ ਲਗਾਉਣ ਲਈ ਟੀਮਾਂ ਬਣਾਈਆਂ ਹਨ।

ਉੱਥੇ ਹੀ ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਡਿੱਗੀ ਹੋਈ ਇਮਾਰਤ ਦੇ ਮਲਬੇ ਹੇਠ ਹਾਲੇ ਵੀ ਲਗਪਗ 40 ਤੋਂ 50 ਲੋਕ ਫਸੇ ਹੋਏ ਹਨ।

ਅਧਿਕਾਰੀਆਂ ਅਨੁਸਾਰ, ਡਿੱਗੀ ਹੋਈ ਇਮਾਰਤ ਨੂੰ 'ਹੋਸਟਲ ਡੇਜ਼' (Hostel Daze) ਵਜੋਂ ਜਾਣਿਆ ਜਾਂਦਾ ਸੀ।

ਅਮਿਤ ਸ਼ਾਹ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਸਤਿਆ ਨਿਕੇਤਨ ਇਲਾਕੇ ਵਿੱਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਅਮਿਤ ਸ਼ਾਹ ਨੇ ਐਕਸ ’ਤੇ ਇੱਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਪੁਲੀਸ ਕਮਿਸ਼ਨਰ ਅਤੇ ਐੱਨ ਡੀ ਆਰ ਐੱਫ ਦੇ ਡਾਇਰੈਕਟਰ ਜਨਰਲ ਨਾਲ ਗੱਲ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਐੱਨ ਡੀ ਆਰ ਐੱਫ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ ਅਤੇ ਜ਼ਖ਼ਮੀਆਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।

Advertisement
×