ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ
ਨਵੀਂ ਦਿੱਲੀ, 30 ਸਤੰਬਰ Delhi CM Atishi calls on President Murmu: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਗ਼ੌਤਲਬ ਹੈ ਕਿ ਆਤਿਸ਼ੀ ਨੇ 21 ਸਤੰਬਰ ਨੂੰ ਦਿੱਲੀ ਦੀ ਮੁੱਖ...
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਸਮੇਂ। -ਫੋਟੋ: ਪੀਟੀਆਈ
Advertisement
ਨਵੀਂ ਦਿੱਲੀ, 30 ਸਤੰਬਰ
Delhi CM Atishi calls on President Murmu: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
Advertisement
ਗ਼ੌਤਲਬ ਹੈ ਕਿ ਆਤਿਸ਼ੀ ਨੇ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅੱਜ ਰਾਸ਼ਟਰਪਤੀ ਨਾਲ ਇਹ ਸਦਭਾਵਨਾ ਮੀਟਿੰਗ ਕੀਤੀ।
ਇਸ ਸਬੰਧੀ ਰਾਸ਼ਟਰਪਤੀ ਭਵਨ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ, ‘‘ਦਿੱਲੀ ਦੇ ਮੁੱਖ ਮੰਤਰੀ ਬੀਬੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’ ਪੋਸਟ ਵਿਚ ਇਸ ਮੀਟਿੰਗ ਦੀ ਇਕ ਫੋਟੋ ਵੀ ਸ਼ੇਅਰ ਕੀਤੀ ਗਈ ਹੈ। -ਪੀਟੀਆਈ
Advertisement
×