ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀ ਦਰਬਾਰ ਸਾਹਿਬ ਪਹੁੰਚੇ ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਦਿੱਲੀ ਵਜਾਰਤ ਦੇ ਹੋਰ ਕੈਬਨਿਟ ਮੰਤਰੀ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਪੁੱਜੇ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪਹੁੰਚਕੇ ਸ਼ੁਕਰਾਨਾ ਕੀਤਾ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ, ਪ੍ਰਵੇਸ਼...
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਦਿੱਲੀ ਵਜਾਰਤ ਦੇ ਹੋਰ ਕੈਬਨਿਟ ਮੰਤਰੀ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਪੁੱਜੇ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪਹੁੰਚਕੇ ਸ਼ੁਕਰਾਨਾ ਕੀਤਾ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ, ਪ੍ਰਵੇਸ਼ ਵਰਮਾ ,ਅਸੀਸ ਸੂਦ ਤੇ ਹੋਰ ਹਾਜ਼ਰ ਸਨ।

ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਗੁਰਬਾਣੀ ਦਾ ਕੀਰਤਨ ਸੁਣਿਆ ਅਤੇ ਗੁਰੂ ਘਰ ਵਿਖੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ।

Advertisement

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਬਰਤਨ ਸਾਫ ਕਰਨ ਦੀ ਸੇਵਾ ਕਰਦੇ ਹੋਏ- ਫੋਟੋ ਵਿਸ਼ਾਲ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦਾ ਇਤਿਹਾਸ ਅਤੇ ਹੋਰ ਸੰਬੰਧਿਤ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਭਾਜਪਾ ਦੇ ਸਥਾਨਕ ਆਗੂਆਂ ਵੱਲੋਂ ਅੰਮ੍ਰਿਤਸਰ ਪੁੱਜਣ ਤੇ ਜੀ ਆਇਆ ਆਖਿਆ ਗਿਆ ਅਤੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ।

ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਣ ਵਾਸਤੇ ਵੀ ਜਾਣਗੇ।

Advertisement
Tags :
Breaking NewsDelhi Chief MinisterDelhi politicsGolden Temple visitPolitical Newspunjab newsRekha Guptareligious visitSikh shrineSri Darbar Sahib
Show comments