ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਦੀ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 5 ਕਰੋੜ ਦੀ ਵਿੱਤੀ ਮਦਦ ਦਾ ਐਲਾਨ

Delhi CM announces Rs 5 crore financial help for flood-hit Punjab; ਦਿੱਲੀ ਸਰਕਾਰ ਗੁਆਂਂਢੀ ਸੂਬੇ ਦੀ ਹਰ ਸੰਭਵ ਮਦਦ ਲਈ ਤਿਆਰ: ਰੇਖਾ ਗੁਪਤਾ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਸੂਬੇ ਨੂੰ ਲੋੜੀਂਦੀ ਕੋਈ ਵੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।

ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਦੱਸਿਆ ਕਿ ਦਿੱਲੀ, ਸੂਬੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਕਿਸੇ ਵੀ ਮਦਦ ਲਈ ਤਿਆਰ ਹੈ।

Advertisement

ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਦਿੱਲੀ ਸਰਕਾਰ ਵੱਲੋਂ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕਰ ਰਹੇ ਹਾਂ ਅਤੇ ਕਾਮਨਾ ਕਰਦੇ ਹਾਂ ਕਿ ਸੂਬਾ ਇਸ ਨਾਜ਼ੁਕ ਸਥਿਤੀ ਤੋਂ ਉੱਭਰ ਜਾਵੇ ਅਤੇ ਇਸ ਦੇ ਲੋਕ ਆਪਣਾ ਆਮ ਜੀਵਨ ਮੁੜ ਸ਼ੁਰੂ ਕਰ ਸਕਣ।’’

ਦੱਸਣਯੋਗ ਹੈ ਕਿ ਪੰਜਾਬ ਇਸ ਸਮੇਂ ਭਿਆਨਕ ਹੜ੍ਹ ਦਾ ਸਾਹਮਣਾ ਕਰ ਰਿਹਾ ਹੈ। ਇਹ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ’ਚ ਪਾਣੀ ਵਧਣ ਕਾਰਨ ਆਏ ਹਨ। ਹੜ੍ਹਾਂ ਕਾਰਨ ਪਹਿਲੀ ਅਗਸਤ ਤੋਂ 4 ਸਤੰਬਰ ਤੱਕ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 43 ਲੋਕਾਂ ਦੀ ਜਾਨ ਜਾ ਚੁੱਕੀ ਹੈ।

Advertisement
Show comments