DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi CM ਨੇ 1368 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਦਿੱਲੀ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਭਾਜਪਾ ਸਰਕਾਰ: ਰੇਖਾ ਗੁਪਤਾ

  • fb
  • twitter
  • whatsapp
  • whatsapp
featured-img featured-img
ਅਧਿਆਪਕਾ ਨੂੰ ਨਿਯੁਕਤੀ ਪੱਤਰ ਵੰਡਦੀ ਹੋਈ ਮੁੱਖ ਮੰਤਰੀ ਰੇਖਾ ਗੁਪਤਾ।
Advertisement

ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਦਿੱਲੀ ਸਿੱਖਿਆ ਵਿਭਾਗ ’ਚ 1,368 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਦੇ ਆਧੁਨਿਕੀਕਰਨ, ਬਿਹਤਰ ਵਿਦਿਅਕ ਸਹੂਲਤਾਂ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਹੋਣਾ ਇੱਕ ਪੇਸ਼ੇ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਫਰਜ਼ ਹੈ ਕਿ ਉਹ ਸਮਾਜ ਅਤੇ ਦੇਸ਼ ਦਾ ਭਵਿੱਖ ਤਿਆਰ ਕਰਨ। ਨਵ-ਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਮਰਥਨ ਦਾ ਨਤੀਜਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਦਿੱਲੀ ਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਪ੍ਰਾਪਤ ਕਰਨ ਵਿੱਚ ਵੱਡਾ ਯੋਗਦਾਨ ਪਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵ-ਨਿਯੁਕਤ ਅਧਿਆਪਕਾਂ ਵੱਲੋਂ ਦਿੱਲੀ ਦੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ।

ਮੁੱਖ ਮੰਤਰੀ ਨੇ ਦੋ ਪੁਲਾਂ ਦਾ ਉਦਘਾਟਨ ਕੀਤਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੂਰਬੀ ਦਿੱਲੀ ਦੇ ਕੋਂਡਲੀ ਵਿੱਚ ਗਾਜ਼ੀਪੁਰ ਨਾਲੇ ਤੇ ਹਿੰਡਨ ਨਹਿਰ ’ਤੇ ਬਣੇ ਨਵੇਂ ਪੁਲਾਂ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਪਰਕ ਮਾਰਗ ਪ੍ਰਾਜੈਕਟ ਲੰਬੇ ਸਮੇਂ ਤੋਂ ਮਨਜ਼ੂਰ ਸੀ, ਪਰ ਇਸ ਦੇ ਕੰਮ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਐੱਨ ਓ ਸੀ ਅਤੇ ਮਨਜ਼ੂਰੀਆਂ ਦਿੱਤੀਆਂ ਗਈਆਂ, ਦੁਬਾਰਾ ਫੰਡ ਅਲਾਟ ਕੀਤੇ ਗਏ ਅਤੇ ਹੁਣ ਇਹ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਦਾ ਧਿਆਨ ਅਜਿਹੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ’ਤੇ ਹੈ, ਜਿਸ ਦਾ ਸਿੱਧਾ ਅਤੇ ਵਿਆਪਕ ਲਾਭ ਆਮ ਨਾਗਰਿਕਾਂ ਨੂੰ ਮਿਲੇ। ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨਾ, ਆਵਾਜਾਈ ਦੇ ਦਬਾਅ ਨੂੰ ਘਟਾਉਣਾ ਅਤੇ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿਚਕਾਰ ਬਿਹਤਰ ਆਵਾਜਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਹੈ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਹਰਸ਼ ਮਲਹੋਤਰਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਵੀ ਮੌਜੂਦ ਸਨ। -ਪੀਟੀਆਈ

Advertisement

Advertisement
Advertisement
×