DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi CM ਨੇ ਲਕਸ਼ਮੀ ਯੋਜਨਾ ਦੇ ਮਨਜ਼ੂਰੀ ਪੱਤਰ ਵੰਡੇ

ਪਹਿਲੀ ਸਤੰਬਰ ਤੋਂ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਮਿਲੇਗੀ

  • fb
  • twitter
  • whatsapp
  • whatsapp
featured-img featured-img
ਔਰਤਾਂ ਨੂੰ ਮਨਜ਼ੂਰੀ ਪੱਤਰ ਵੰਡਦੀ ਹੋਈ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ। -ਫੋਟੋ: ਪੀਟੀਆਈ
Advertisement

ਦਿੱਲੀ ਵਿੱਚ ਅੱਜ ਮੁੱਖ ਮੰਤਰੀ ਰੇਖਾ ਗੁਪਤਾ ਨੇ ਲਕਸ਼ਮੀ ਯੋਜਨਾ ਤਹਿਤ 2,500 ਔਰਤਾਂ ਨੂੰ ਮਨਜ਼ੂਰੀ ਪੱਤਰ ਵੰਡੇ। ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਯੋਗ ਔਰਤਾਂ ਨੂੰ ਪਹਿਲੀ ਸਤੰਬਰ ਤੋਂ ਪ੍ਰਤੀ ਮਹੀਨਾ 2,500 ਰੁਪਏ ਆਰਥਿਕ ਸਹਾਇਤਾ ਮਿਲੇਗੀ। ਰੱਖੜੀ ਤੋਂ ਪਹਿਲਾਂ ਇਸ ਯੋਜਨਾ ਨੂੰ ਦਿੱਲੀ ਦੀਆਂ ਔਰਤਾਂ ਲਈ ਤੋਹਫ਼ਾ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਤਾਲਕਟੋਰਾ ਸਟੇਡੀਅਮ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ, ‘‘ਦਿੱਲੀ ਵਿੱਚ ਮੇਰੀਆਂ ਸਾਰੀਆਂ ਭੈਣਾਂ ਦੇ ਆਸ਼ੀਰਵਾਦ, ਵਿਸ਼ਵਾਸ ਅਤੇ ਪਿਆਰ ਨਾਲ ਅੱਜ ਦਿੱਲੀ ਲਕਸ਼ਮੀ ਯੋਜਨਾ ਦੀ ਇਤਿਹਾਸਕ ਸ਼ੁਰੂਆਤ ਹੋਈ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਔਰਤਾਂ ਨੂੰ ਸਸ਼ਕਤ ਬਣਾਉਣ ਦਾ ਸਾਡਾ ਸੰਕਲਪ ਹੁਣ ਦਿੱਲੀ ਦੀਆਂ ਭੈਣਾਂ ਦੇ ਜੀਵਨ ਵਿੱਚ ਇੱਕ ਨਵੀਂ ਸ਼ਕਤੀ ਬਣ ਗਿਆ ਹੈ। ਯੋਜਨਾ ਦੇ ਪਹਿਲੇ 2,500 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਭੇਟ ਕੀਤੇ ਗਏ ਹਨ।’’ ਮੁੱਖ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਵਿੱਚ ਔਰਤਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਔਰਤਾਂ ਦੀ ਵਿੱਤੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਸ਼ ਮਲਹੋਤਰਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਮੌਜੂਦ ਸਨ। ਦਿੱਲੀ ਲਕਸ਼ਮੀ ਯੋਜਨਾ ਪਹਿਲੀ ਅਗਸਤ ਨੂੰ ਲਾਗੂ ਹੋਈ ਸੀ, ਅਤੇ ਹੁਣ ਤੱਕ ਛੇ ਲੱਖ ਤੋਂ ਵੱਧ ਔਰਤਾਂ ਨੇ ਇਸ ਲਈ ਰਜਿਸਟਰ ਕੀਤਾ ਹੈ। ਇਸ ਯੋਜਨਾ ਦੇ ਤਹਿਤ 1,500 ਰੁਪਏ ਇੱਕ ਫਿਕਸਡ ਡਿਪਾਜ਼ਿਟ ਵਿੱਚ ਰੱਖੇ ਜਾਣਗੇ, ਜਦੋਂ ਕਿ ਬਾਕੀ 1,000 ਰੁਪਏ ਸੈਂਟਰਲ ਬੈਂਕ ਡਿਜੀਟਲ ਕਰੰਸੀ ਵਾਲੇਟ ਰਾਹੀਂ ਦਿੱਤੇ ਜਾਣਗੇ ਅਤੇ ਇਸ ਦੀ ਵਰਤੋਂ ਸਿਰਫ ਡਿਜੀਟਲ ਲੈਣ-ਦੇਣ ਲਈ ਕੀਤੀ ਜਾ ਸਕਦੀ ਹੈ।

Advertisement

Advertisement
Advertisement
×