ਦਿੱਲੀ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

ਅੰਤ੍ਰਿਮ ਬੋਰਡ ਦੀ ਚੋਣ ਵੇਲੇ ਹੋਏ ਹੰਗਾਮੇ ਸਬੰਧੀ ਮੁਲਜ਼ਮਾਂ ਨੂੰ ਅਕਾਲ ਤਖ਼ਤ ਤਲਬ ਕਰਨ ਦੀ ਮੰਗ

ਦਿੱਲੀ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਮੀਤ ਸਿੰਘ ਕਾਲਕਾ ਤੇ ਹੋਰ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 23 ਜਨਵਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨ ਅੰਤ੍ਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਦੀ ਸ਼ਮੂਲੀਅਤ ਵਾਲੀ ਵਿਰੋਧੀ ਧਿਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੁੱਲੜਬਾਜ਼ੀ ਕਰਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਸ਼ਿਕਾਇਤ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਹੈ। ਉਨ੍ਹਾਂ ਜਥੇਦਾਰ ਤੋਂ ਮੁਲਜ਼ਮਾਂ ਨੂੰ ਅਕਾਲ ਤਖਤ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਦਿਨ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਰੋਕਣ ਲਈ ਪੂਰੀ ਵਾਹ ਲਗਾਈ। ਪੋਲਿੰਗ ਬੂਥ ਤੇ ਬੈਲੇਟ ਪੇਪਰਾਂ ਸਮੇਤ ਸਾਰੇ ਸਾਮਾਨ ’ਤੇ ਕਬਜ਼ਾ ਕਰ ਲਿਆ ਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੁੱਲੜਬਾਜ਼ੀ ਕਰਕੇ ਮਰਿਆਦਾ ਭੰਗ ਕੀਤੀ, ਜਿਸ ਨਾਲ ਸਮੁੱਚੀ ਕੌਮ ਸ਼ਰਮਸਾਰ ਹੋਈ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਨੇ ਅੱਜ ਹੀ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓ ਮੰਗਵਾ ਕੇ ਪੜਤਾਲ ਕਰਨ ਅਤੇ ਮੁਲਜ਼ਮਾਂ ਨੂੰ ਅਕਾਲ ਤਖਤ ਸਾਹਿਬ ਤਲਬ ਕਰ ਕੇ ਸਜ਼ਾ ਦੇਣ। ਉਨ੍ਹਾਂ ਕਿਹਾ ਕਿ ਸੰਗਤ ਸਾਹਮਣੇ ਸੱਚ ਲਿਆਉਣਾ ਬਹੁਤ ਜ਼ਰੂਰੀ ਹੈ। ਕਾਹਲੋਂ ਨੇ ਕਿਹਾ ਕਿ ਉਹ ਪਹਿਲਾਂ ਵੀ ਅਦਾਲਤਾਂ ਰਾਹੀਂ ਚੋਣਾਂ ਲਟਕਾਉਣ ਦੀ ਕੋਸ਼ਿਸ਼ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਐਨਕ ਨਹੀਂ ਲਗਾਈ ਸੀ ਅਤੇ ਉਨ੍ਹਾਂ ਪ੍ਰੋਟੈਮ ਚੇਅਰਮੈਨ ਗੁਰਦੇਵ ਸਿੰਘ ਤੋਂ ਪੁੱਛ ਲਿਆ ਕਿ ਵੋਟ ਕਿੱਥੇ ਪਾਉਣੀ ਹੈ ਤਾਂ ਸਰਨਾ ਭਰਾਵਾਂ ਅਤੇ ਜੀਕੇ ਨੇ ਹੁੱਲੜਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮਸਲਾ ਹੱਲ ਕਰਨ ਲਈ ਸੁਝਾਅ ਦਿੱਤੇ ਪਰ ਉਨ੍ਹਾਂ ਮੰਨੇ ਨਹੀਂ, ਜਿਸ ਕਾਰਨ 10 ਘੰਟੇ ਤੱਕ ਵੋਟਿੰਗ ਰੁਕੀ ਰਹੀ।

ਪਸ਼ਚਾਤਾਪ ਵਜੋਂ ਭਲਕੇ ਰੱਖਿਆ ਜਾਵੇਗਾ ਅਖੰਡ ਪਾਠ

ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨਵੀਂ ਕਮੇਟੀ ਵੱਲੋਂ ਪ੍ਰਬੰਧ ’ਚ ਪਾਰਦਰਸ਼ਤਾ ਲਿਆਉਣ ਅਤੇ ਸਿੱਖਿਆ ਸੰਸਥਾਵਾਂ ਵਿੱਚ ਸੁਧਾਰ ਕਰਨ ਦੀ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ। ਬੀਤੀ ਰਾਤ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਹੋਏ ਹੰਗਾਮੇ ਕਰਕੇ ਹੋਈ ਬੇਅਦਬੀ ਦੇ ਪਸ਼ਚਾਤਾਪ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ’ਚ 25 ਜਨਵਰੀ ਨੂੰ ਅਖੰਡ ਪਾਠ ਰਖਵਾਏ ਜਾਣਗੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All